10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਾਨੂੰਨੀ ਸਹਾਇਤਾ ਬਚਾਅ ਵਕੀਲ ਪ੍ਰਣਾਲੀ ਦੇ ਵਿਰੋਧ ’ਚ ਰੋਪੜ ਸਮੇਤ ਪੰਜਾਬ ਭਰ ਦੇ ਵਕੀਲਾਂ ਦੀ ਹੜਤਾਲ ਜਾਰੀ

ਅਜੀਤ ਡੈਸਕ 24-07-2026
ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਕਾਨੂੰਨੀ ਸਹਾਇਤਾ ਬਚਾਅ ਵਕੀਲ ਪ੍ਰਣਾਲੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਵਕੀਲਾਂ ਵਲੋਂ ਪਿਛਲੇ ਦੋ ਹਫ਼ਤਿਆਂ ਤੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੋਪੜ ਵਲੋਂ ਵੀ ਅਦਾਲਤੀ ਕੰਮਕਾਜ ਦਾ ਪੂਰਨ ਬਾਈਕਾਟ ਕਰਦਿਆਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੰਗ ਨੇ ਕਿਹਾ ਕਿ ਵਕੀਲ ਭਾਈਚਾਰਾ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਕੀਲਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਪੰਜਾਬ ਭਰ ਸਮੇਤ ਰੋਪੜ ਵਿਚ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਅਦਾਲਤਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਮੁਕੱਦਮਿਆਂ ਨਾਲ ਸਬੰਧਤ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਵਕੀਲ ਭਾਈਚਾਰੇ ਦੇ ਹੱਕਾਂ ਅਤੇ ਉਨ੍ਹਾਂ ਦੇ ਰੁਜ਼ਗਾਰ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਟਰਾਂਸਪੋਰਟ ਨਗਰ ’ਚ ਪਾਣੀ ਭਰਨ ਨਾਲ ਕਾਰੋਬਾਰ ਪ੍ਰਭਾਵਿਤ, ਵਪਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਜਤਾਇਆ ਰੋਸ ਅਗਲੀ ਖ਼ਬਰ ਨੰਗਲ ’ਚ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।