10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਪੰਚਾ ਸਰਪੰਚਾਂ ਦਾ ਸਿਖਲਾਈ ਕੈਂਪ ਜਾਰੀ

ਅਜੀਤ ਡੈਸਕ 24-07-2026
ਨੂਰਪੁਰ ਬੇਦੀ, 23 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਗ੍ਰਾਮ ਪੰਚਾਇਤਾਂ ਦੀ ਵਿਕਾਸ ਯੋਜਨਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਮੰਤਵ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਨੂਰਪੁਰ ਬੇਦੀ ਵਿਖੇ ਸਰਪੰਚਾਂ ਤੇ ਪੰਚਾਂ ਦਾ ਇੱਕ ਰੋਜ਼ਾ ਟਰੇਨਿੰਗ ਕੈਂਪ 10 ਜੁਲਾਈ ਤੋਂ 29 ਜੁਲਾਈ ਤੱਕ ਲਗਾਇਆ ਜਾ ਰਿਹਾ ਹੈ। ਇਸ ਟਰੇਨਿੰਗ ਕੈਂਪ ਵਿਚ ਬਲਾਕ ਦੀਆਂ 135 ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਦੌਰਾਨ ਪੰਚਾਇਤ ਪ੍ਰਗਤੀ ਸੂਚਕਾਂਕ, ਟਿਕਾਊ ਵਿਕਾਸ ਟੀਚਿਆਂ ਦੇ ਥੀਮ ਅਤੇ 16ਵੇਂ ਵਿੱਤ ਕਮਿਸ਼ਨ ਅਧੀਨ ਆਉਂਦੇ ਕੰਮਾਂ ਬਾਰੇ ਵਿਸਥਾਰ ਨਾਲ ਦਾ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗ੍ਰਾਂਟਾਂ ਦੀ ਯੋਜਨਾਬੰਦੀ, ਆਨਲਾਈਨ ਰਿਪੋਰਟਿੰਗ, ਲੇਖਾ ਜੋਖਾ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਡਿਜੀਟਲ ਸੇਵਾਵਾਂ ਸਬੰਧੀ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਨਾਲ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਨੂੰ ਹੋਰ ਸੁਚੱਜੇ ਢੰਗ ਨਾਲ ਕਰ ਸਕਣਗੀਆਂ ਤੇ ਵਿਕਾਸ ਗ੍ਰਾਂਟਾਂ ਦੀ ਆਨਲਾਈਨ ਨਿਗਰਾਨੀ ਵੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਵ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਪੇਂਡੂ ਵਿਕਾਸ ਦੇ ਪੰਚਾਇਤ ਵਿਭਾਗ ਦੇ ਅਧਿਕਾਰੀ ਰਮਨਦੀਪ ਕੌਰ ਅਤੇ ਹਰਦੀਪ ਕੌਰ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੌਕੇ ਪੰਚਾਇਤ ਸੈਕਟਰੀ ਸੁਖਵੀਰ ਸਿੰਘ, ਸੁਖਵਿੰਦਰ ਸਿੰਘ, ਜੋਗਪਾਲ, ਮਨਪ੍ਰੀਤ ਕੌਂਸਲ, ਹਰਜੀਤ ਸਿੰਘ, ਮੁਸਕਾਨ ਕੌਰ, ਨੇਹਾ ਠਾਕੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਐੱਚ. ਪੀ. ਵੀ. ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੇਹੱਦ ਪ੍ਰਭਾਵਸ਼ਾਲੀ-ਜ਼ਿਲ੍ਹਾ ਟੀਕਾਕਰਨ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।