10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ, ਪ੍ਰੀਖਿਆ ਪ੍ਰਣਾਲੀ ਪਾਰਦਰਸ਼ੀ ਬਣਾਈ ਜਾਵੇ-ਸੀਨੀਅਰ ਸਿਟੀਜ਼ਨਜ਼ ਕੌਂਸਲ

ਅਜੀਤ ਡੈਸਕ 24-07-2026
ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਨੇ ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਨੀਟ ਸਮੇਤ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਨੌਜਵਾਨਾਂ ਦੇ ਭਵਿੱਖ ਅਤੇ ਪ੍ਰੀਖਿਆ ਪ੍ਰਣਾਲੀ ‘ਤੇ ਭਰੋਸੇ ਨੂੰ ਠੇਸ ਪਹੁੰਚਾ ਰਹੀਆਂ ਹਨ। ਕੌਂਸਲ ਦੇ ਸੰਪਾਦਕ ਇੰਜ. ਦੀਦਾਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਸ ਦਾ ਸਨਮਾਨ ਹੋਣਾ ਚਾਹੀਦਾ ਹੈ। ਸੀਨੀਅਰ ਵਾਈਸ ਪ੍ਰਧਾਨ ਪਰਮਿੰਦਰ ਬੀਰ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਬਲ ਪ੍ਰਯੋਗ ਦੀ ਬਜਾਏ ਸੰਵਾਦ ਰਾਹੀਂ ਸੁਣਿਆ ਜਾਣਾ ਚਾਹੀਦਾ ਹੈ। ਕੌਂਸਲ ਨੇ ਕੇਂਦਰ ਸਰਕਾਰ ਤੋਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ, ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਦਾ ਭਰੋਸਾ ਬਹਾਲ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਆਸ਼ਾ ਵਰਕਰ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।