10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਸ਼ਾ ਵਰਕਰ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 24-07-2026
ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਆਸਾ ਵਰਕਰ ਅਤੇ ਫੈਸੀਲੀਟੇਟਰ ਵਰਕਰ ਯੂਨੀਅਨ (ਸੀਟੂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜਿੰਦਰ ਕੌਰ ਸੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ 4, 5 ਅਤੇ 6 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਅਤੇ ਪਰਿਆਸ ਭਵਨ, ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ਨੂੰ ਸਫਲ ਬਣਾਉਣ ਲਈ ਰਣਨੀਤੀ ਉਲੀਕੀ ਗਈ। ਆਗੂਆਂ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚੋਂ ਵੱਡੀ ਗਿਣਤੀ ਵਿਚ ਆਸਾ ਵਰਕਰਾਂ ਅਤੇ ਫੈਸਲੀਟੇਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ 29 ਜੁਲਾਈ ਨੂੰ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਸਾਂਝੀਆਂ ਮੰਗਾਂ ਲਈ ਕੀਤੀ ਜਾ ਰਹੀ ਦੇਸ਼-ਵਿਆਪੀ ਕਨਵੈੱਨਸ਼ਨ ਵਿਚ ਵੀ ਜ਼ਿਲ੍ਹਾ ਆਗੂ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਸੂਬਾ ਆਗੂ ਰਣਜੀਤ ਕੌਰ, ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਸਿਮਰਨਜੀਤ ਕੌਰ, ਮੀਨੂੰ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਸੀਟੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਅਤੇ ਜਰਨੈਲ ਸਿੰਘ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਆਸਪੁਰ ਤੇ ਅਵਾਨਕੋਟ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਅਗਲੀ ਖ਼ਬਰ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ, ਪ੍ਰੀਖਿਆ ਪ੍ਰਣਾਲੀ ਪਾਰਦਰਸ਼ੀ ਬਣਾਈ ਜਾਵੇ-ਸੀਨੀਅਰ ਸਿਟੀਜ਼ਨਜ਼ ਕੌਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।