10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਸਪੁਰ ਤੇ ਅਵਾਨਕੋਟ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ

ਅਜੀਤ ਡੈਸਕ 24-07-2026
ਭਰਤਗੜ੍ਹ, 23 ਜੁਲਾਈ (ਜਸਬੀਰ ਸਿੰਘ ਬਾਵਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਆਸਪੁਰ ਅਤੇ ਅਵਾਨਕੋਟ ਆਦਿ ਪਿੰਡਾਂ ’ਚ ਐੱਲ. ਈ. ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ, ਇਸ ਦੌਰਾਨ ਦੋਵੇਂ ਪਿੰਡਾਂ ਦੇ ਵਸਨੀਕਾਂ ਨੇ ਇਸ ਦਾ ਲਾਹਾ ਲਿਆ। ਇਨ੍ਹਾਂ ਪਿੰਡਾਂ ’ਚ ਉਕਤ ਦਸਤਾਵੇਜ਼ੀ ਨੂੰ ਦਿਖਾਉਣ ਪੁੱਜੀ ਟੀਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਫਾਇਰ ਸੇਫਟੀ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਸ਼ਾ ਵਰਕਰ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।