10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਵਲ ਹਸਪਤਾਲ ਵਿਖੇ ਫਾਇਰ ਸੇਫਟੀ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 24-07-2026
ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ ਐਸ ਨਿੱਕੂਵਾਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮਾਜ ਦੀ ਤਰੱਕੀ ਵਿਚ ਅਧਿਆਪਕਾਂ ਦੇ ਅਹਿਮ ਯੋਗਦਾਨ ਨੂੰ ਸਮਰਪਿਤ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਧਾਨ ਰਣਜੀਤ ਸਿੰਘ ਸੈਣੀ ਅਤੇ ਖੇਤਰੀ ਸਕੱਤਰ ਸ਼ਮਸ਼ੇਰ ਸਿੰਘ ਕੋਟਲਾ ਨੇ ਦੱਸਿਆ ਕਿ ਇਹ ਵਿਸ਼ੇਸ਼ ਸਮਾਰੋਹ 25 ਜੁਲਾਈ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਅਧਿਆਪਕਾਂ ਅਤੇ ਸੰਗਤ ਨੂੰ ਇਸ ਸਮਾਰੋਹ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਫਾਇਰ ਸੇਫਟੀ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਸਪੁਰ ਤੇ ਅਵਾਨਕੋਟ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।