04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੁਲਿਸ ਥਾਣਾ ਤੇ ਡੀ. ਐਸ. ਪੀ. ਦਫ਼ਤਰ ’ਚ ਕਰਵਾਈ ਫੌਗਿੰਗ, ਡੇਂਗੂ ਸੰਬੰਧੀ ਕੀਤਾ ਜਾਗਰੂਕਤਾ

ਅਜੀਤ ਡੈਸਕ 25-07-2026
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ‘‘ਹਰ ਸ਼ੁੱਕਰਵਾਰ– ਡੇਂਗੂ ਤੇ ਵਾਰ’’ ਮੁਹਿੰਮ ਤਹਿਤ ਸਥਾਨਕ ਪੁਲਿਸ ਥਾਣਾ ਅਤੇ ਡੀ.ਐਸ.ਪੀ. ਦਫ਼ਤਰ ਵਿਖੇ ਫੌਗਿੰਗ ਕਰਵਾਈ ਗਈ ਅਤੇ ਡੇਂਗੂ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ.ਐਮ.ਓ. ਡਾ: ਗੋਬਿੰਦ ਟੰਡਨ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਮ ਤੌਰ ’ਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਪਾਣੀ ਸਟੋਰ ਕਰਨ ਵਾਲੇ ਭਾਂਡਿਆਂ ਨੂੰ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸਾਫ਼ ਕਰਨਾ ਚਾਹੀਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਬੀ.ਈ.ਈ ਨੇ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸੁਪਰਵਾਈਜਰ ਕੁਲਵੀਰ ਸਿੰਘ, ਨਾਗਰ ਸਿੰਘ, ਹੈਲਥ ਵਰਕਰ ਪਰਮਜੀਤ ਸਿੰਘ ਕਮਾਲਪੁਰ, ਗੁਰਦੀਪ ਸਿੰਘ, ਪਰਮਜੀਤ ਸਿੰਘ ਡਹਿਰ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਨੂਪਲੀ ਰੇਲਵੇ ਓਵਰ ਬ੍ਰਿਜ ਨੂੰ ਲੈ ਕੇ ਹੋਈ ਲੋਕਾਂ ਦੀ ਵੱਡੀ ਜਿੱਤ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਾਰਨ ਪੰਜਾਬ ਦੇ ਪੰਨਿਆਂ ’ਚੋਂ ਅਲੋਪ ਹੋਇਆ ਪਿੰਡ ਹਰਸਾ ਬੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।