04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਚੱਢਾ ਨੇ ਅਸਮਾਨਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜੀਤ ਡੈਸਕ 25-07-2026
ਨੂਰਪੁਰ ਬੇਦੀ, 24 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਅਸਮਾਨਪੁਰ ਤੋਂ ਸ਼ਰਧਾਲੂਆਂ ਦਾ ਇਕ ਜਥਾ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਇਸੇ ਸੋਚ ਦੇ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਦਰਸ਼ਨ ਕਰਕੇ ਖ਼ੁਸ਼ੀਆਂ ਅਤੇ ਅਧਿਆਤਮਿਕ ਅਨੁਭਵਾਂ ਨਾਲ ਵਾਪਸ ਪਰਤਣਗੇ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕੀਤਾ।
ਪਿਛਲੀ ਖ਼ਬਰ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਸਰਕਾਰੀ ਕਾਲਜ ਦੇ ਖੇਡ ਮੈਦਾਨ ’ਚ 29 ਨੂੰ-ਡੀ. ਸੀ. ਅਗਲੀ ਖ਼ਬਰ ਭਨੂਪਲੀ ਰੇਲਵੇ ਓਵਰ ਬ੍ਰਿਜ ਨੂੰ ਲੈ ਕੇ ਹੋਈ ਲੋਕਾਂ ਦੀ ਵੱਡੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।