03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜਟਵਾਹੜ੍ਹ–ਟਿੱਬਾ ਟੱਪਰੀਆਂ ਸੜਕ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਸੁਵਿਧਾ

ਅਜੀਤ ਡੈਸਕ 25-07-2026
ਨੂਰਪੁਰ ਬੇਦੀ, 24 ਜੁਲਾਈ (ਹਰਦੀਪ ਸਿੰਘ ਢੀਂਡਸਾ)-ਹਲਕੇ ਦੇ ਪਿੰਡ ਜਟਵਾਹੜ੍ਹ ਤੋਂ ਟਿੱਬਾ ਟੱਪਰੀਆਂ ਨੂੰ ਜੋੜਨ ਵਾਲੀ ਮਹੱਤਵਪੂਰਨ ਸੜਕ ਦਾ ਨਿਰਮਾਣ ਕੰਮ ਇਨ੍ਹਾਂ ਦਿਨਾਂ ਜੰਗੀ ਪੱਧਰ ’ਤੇ ਜਾਰੀ ਹੈ। ਸੜਕ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਪਿੰਡਾਂ ਵਿਚਕਾਰ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਪ੍ਰੋਜੈਕਟ ਨੂੰ ਤਕਨੀਕੀ ਮਾਪਦੰਡਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਚੀ ਕੰਸਟਰਕਸ਼ਨ ਮੱਖੂਪੁਰ ਦੇ ਪ੍ਰਤੀਨਿਧੀ ਪੰਕਜ ਚੇਚੀ ਨੇ ਦੱਸਿਆ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਸ. ਭੁੱਲਰ ਦੀ ਅਗਵਾਈ ਹੇਠ ਜੇ. ਈ. ਮਨਜੀਤ ਸਿੰਘ ਦੀ ਨਿਗਰਾਨੀ ਵਿਚ ਕਾਹਨਪੁਰ ਖੂਹੀ ਤੋਂ ਟਿੱਬਾ ਟੱਪਰੀਆਂ ਤੱਕ ਬਣ ਰਹੀ ਸੜਕ ਦਾ ਜਟਵਾਹੜ੍ਹ ਨੇੜੇ ਕੁੱਝ ਹਿੱਸਾ ਮਟੀਰੀਅਲ ਦੀ ਅਸਥਾਈ ਘਾਟ ਤੇ ਹੋਰ ਤਕਨੀਕੀ ਕਾਰਨਾਂ ਕਰਕੇ ਅਧੂਰਾ ਰਹਿ ਗਿਆ ਸੀ। ਹੁਣ ਲੋੜੀਂਦਾ ਨਿਰਮਾਣ ਸਮਗਰੀ ਉਪਲਬਧ ਹੋਣ ਉਪਰੰਤ ਕੰਮ ਨੂੰ ਮੁੜ ਪੂਰੀ ਰਫ਼ਤਾਰ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।ਪੰਕਜ ਚੇਚੀ ਨੇ ਕਿਹਾ ਕਿ ਨਿਰਮਾਣ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਮਸ਼ੀਨਰੀ ਅਤੇ ਮਜ਼ਦੂਰਾਂ ਦੀ ਗਿਣਤੀ ਵਿਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਾਕੀ ਰਹਿੰਦਾ ਕੰਮ ਜਲਦ ਮੁਕੰਮਲ ਕਰਕੇ ਸੜਕ ਨੂੰ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ ਨੂੰ ਸੁਚੱਜੀ, ਸੁਰੱਖਿਅਤ ਅਤੇ ਸੁਗਮ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ।
ਪਿਛਲੀ ਖ਼ਬਰ ਕੀੜੀ ਅਫਗਾਨਾ ਦੇ ਸਰਪੰਚ ਤੇ 5 ਪੰਚਾਂ ਨੂੰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਹੇਠ ਕੀਤਾ ਮੁਅੱਤਲ ਅਗਲੀ ਖ਼ਬਰ ਸੰਗਤ ਜੋੜੋ ਮਿਸ਼ਨ ਤਹਿਤ ਕੀਰਤਨ ਦਰਬਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।