03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਾਬਾ ਬਾਲ ਜੀ ਵਲੋਂ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਦਾ ਸਨਮਾਨ

ਅਜੀਤ ਡੈਸਕ 26-07-2026
ਨੂਰਪੁਰ ਬੇਦੀ, 25 ਜੁਲਾਈ (ਰਾਜੇਸ਼ ਚੌਧਰੀ, ਤਖਤਗੜ੍ਹ)- ਸ਼੍ਰੋਮਣੀ ਸੰਤ 1008 ਬਾਬਾ ਬਾਲ ਜੀ ਵਲੋਂ ਅੱਜ ਸ੍ਰੀ ਰਾਧਾ ਕ੍ਰਿਸ਼ਨ ਆਸ਼ਰਮ, ਨੂਰਪੁਰ ਬੇਦੀ ਵਿਖੇ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਮਾਸਟਰ ਰਾਮ ਸਿੰਘ ਪੰਚ, ਹਨੀ ਬਾਵਾ ਤੇ ਸਤਨਾਮ ਸਿੰਘ ਪੰਚ ਹਾਜ਼ਰ ਸਨ। ਇਸ ਮੌਕੇ ਬਾਬਾ ਬਾਲ ਜੀ ਮਹਾਰਾਜ ਨੇ ਕਿਹਾ ਕਿ ਸਮਾਜ ਦੀ ਤਰੱਕੀ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਨ-ਪ੍ਰਤੀਨਿਧੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ ਜੋ ਕਿ ਇਨ੍ਹਾਂ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮਾਜ ਵਿਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਬਾਬਾ ਜੀ ਨੇ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਦੇ ਸਰਪੰਚ, ਪੰਚਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪੰਚਾਇਤ ਨੁਮਾਇੰਦਿਆਂ ਨੇ ਬਾਬਾ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਨੂੰ ਲੋਕ ਸੇਵਾ ਦੇ ਕੰਮ ਹੋਰ ਵਧੇਰੇ ਸਮਰਪਿਤ ਹੋ ਕੇ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਹੇਮੰਤ ਸੈਣੀ, ਧਰਮਪਾਲ, ਬਲਰਾਮ, ਰੋਸ਼ਨ ਲਾਲ, ਸੁਰਿੰਦਰ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਸਾਲਾਨਾ ਜੋੜ ਮੇਲਾ ਅੱਜ ਅਗਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਨੇ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।