04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਡਾ. ਸੁਭਾਸ਼ ਸ਼ਰਮਾ ਨੇ ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਦਿੱਤਾ ਸਮਰਥਨ

ਅਜੀਤ ਡੈਸਕ 28-07-2026
ਨੰਗਲ, 27 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਲਗਾਤਾਰ ਹੜਤਾਲ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ ਇਸ ਸੰਘਰਸ਼ ਨੂੰ ਹਮਾਇਤ ਦੇਣ ਲਈ ਅੱਜ ਵਿਸ਼ੇਸ਼ ਤੌਰ ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਸਾਥੀਆਂ ਸਮੇਤ ਸ਼ਿਰਕਤ ਕੀਤੀ ਗਈ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗੌਰ ਨਾਲ ਸੁਣਨ ਉਪਰੰਤ ਭਾਜਪਾ ਵਲੋਂ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਸੁਭਾਸ਼ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਜਿਸ ਸ਼ਹਿਰ ’ਚ ਸਫ਼ਾਈ ਕਰਮਚਾਰੀ ਕਰੀਬ ਮਹੀਨੇ ਤੋਂ ਸੜਕਾਂ ’ਤੇ ਬੈਠੇ ਹਨ, ਉੱਥੋਂ ਦੇ ਸਥਾਨਕ ਮੰਤਰੀ ਜੰਤਰ-ਮੰਤਰ ਜਾ ਕੇ ਰੀਲਾਂ ਬਣਾ ਰਹੇ ਹਨ ਅਤੇ ਉੱਥੇ ਵਿਦਿਆਰਥੀਆਂ ਤੋਂ ਸਮੱਸਿਆਵਾਂ ਪੁੱਛਣ ਦਾ ਨਾਟਕ ਕਰ ਰਹੇ ਹਨ। ਡਾ. ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬੀਤਣ ’ਤੇ ਵੀ ਕੁਝ ਨਹੀਂ ਕੀਤਾ ਗਿਆ। ਡਾ. ਸੁਭਾਸ਼ ਸ਼ਰਮਾ ਨੇ ਐਲਾਨ ਕੀਤਾ ਕਿ 30 ਤਾਰੀਖ਼ ਨੂੰ ਦਿੱਤੇ ਗਏ ’ਪੰਜਾਬ ਬੰਦ’ ਦੇ ਸੱਦੇ ਦਾ ਭਾਰਤੀ ਜਨਤਾ ਪਾਰਟੀ ਪੂਰਾ ਸਮਰਥਨ ਕਰੇਗੀ। ਇਸ ਮੌਕੇ ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪ੍ਰਿੰਸ, ਹਰਪਾਲ ਰਾਣਾ, ਕੌਂਸਲਰ ਮਮਤਾ ਕਪਿਲਾ, ਵਿਵੇਕ ਸ਼ਰਮਾ, ਅਨਿਲ ਸ਼ਰਮਾ, ਮੁਕੇਸ਼ ਰਾਏ ਸਹੋੜ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੂਜੇ ਪਾਸੇ ਸਫ਼ਾਈ ਯੂਨੀਅਨ ਵਲੋਂ ਪ੍ਰਧਾਨ ਕੌਸ਼ਲ ਕੁਮਾਰ, ਵਿਨੋਦ ਕੁਮਾਰ, ਰਾਜ ਕੁਮਾਰ ਤੇ ਸਫ਼ਾਈ ਸੇਵਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸਾਉਣ ਮਹੀਨੇ ਦੇ ਦੂਜੇ ਸੋਮਵਾਰ ਨੂੰ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ੍ਹ ਵਿਖੇ ਸੰਗਤਾਂ ਦਾ ਲੱਗਿਆ ਭਾਰੀ ਮੇਲਾ ਅਗਲੀ ਖ਼ਬਰ ਪੁਰਖਾਲੀ ਦੀਆਂ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਨਹੀਂ ਲੈ ਰਿਹਾ ਲੋਕਾਂ ਦੀ ਸਾਰ ਸਰਕਾਰਾਂ ਦੇ ਪਿੰਡਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।