17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਧੂਵਨ ਵਾਟਿਕਾ ਸਕੂਲ ’ਚ ਵਣ ਮਹਾਂ ਉਤਸਵ ਮਨਾਇਆ

ਅਜੀਤ ਡੈਸਕ 29-07-2026

ਨੂਰਪੁਰ ਬੇਦੀ, 25 ਜੁਲਾਈ (ਹਰਦੀਪ ਸਿੰਘ ਢੀਂਡਸਾ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸ਼ਨੀਵਾਰ ਨੂੰ ’ਵਣ ਮਹੋਤਸਵ’ ਪੂਰੇ ਜੋਸ਼, ਉਤਸ਼ਾਹ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਦੇ ਸੰਦੇਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਅਧਿਆਪਕਾਂ ਨੇ ਮਿਲ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਸਕੂਲ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਲਗਭਗ 200 ਬੂਟੇ ਲਗਾਏ। ਮੁਹਿੰਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਅਤੇ ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ ਅਤੇ ਮੈਡਮ ਅਨੂ ਕੋਸ਼ਲ ਵਲੋਂ ਆਪਣੇ ਕਰ-ਕਮਲਾਂ ਨਾਲ ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ ਅਤੇ ਧਰਤੀ ’ਤੇ ਜੀਵਨ ਦੀ ਨਿਰੰਤਰਤਾ ਲਈ ਇਨ੍ਹਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ। ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਹਰ ਸਾਲ ਘੱਟੋ-ਘੱਟ ਇੱਕ ਬੂਟਾ ਲਗਾਉਣ ਤੇ ਉਸ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਸੁਰੇਖਾ ਰਾਣਾ, ਅਵਿਨਾਸ਼ ਕੁਮਾਰ, ਰਮਾ ਸ਼ਰਮਾ, ਖੁਸ਼ਵੰਤ ਕੌਰ, ਸ਼ਿਵਾਨੀ ਪੁਰੀ, ਨੀਸ਼ਾ ਸ਼ਰਮਾ, ਰਵਿੰਦਰ ਲਾਲਪੁਰੀ, ਧਰਮਵੀਰ ਸਿੰਘ, ਗਗਨਦੀਪ ਸਿੰਘ ਸਮੇਤ ਸਕੂਲ ਦਾ ਸਮੂਹ ਅਧਿਆਪਕ ਵਰਗ ਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਗੜਡੋਲੀਆਂ ਸਕੂਲ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੱਚਿਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਉਪ ਮੁੱਖ ਮੰਤਰੀ ਨੇ ਬਨੋੜੇ ਮਹਾਦੇਵ ਮੰਦਰ ਵਿਖੇ ਪੂਜਾ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।