17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੜਡੋਲੀਆਂ ਸਕੂਲ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 29-07-2026
ਨੂਰਪੁਰ ਬੇਦੀ, 28 ਜੁਲਾਈ (ਵਿੰਦਰਪਾਲ ਝਾਂਡੀਆਂ)- ਰਾਊਂਡ ਗਲਾਸ ਫਾਊਂਡੇਸ਼ਨ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜਡੋਲੀਆਂ ਵਿਖੇ ਵਾਤਾਵਰਣ ਦੀ ਸ਼ੁੱਧਤਾਂ ਸਬੰਧੀ ਜਾਗਰੂਤਾਂ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਬੱਚਿਆਂ ਨੂੰ ਸਾਫ਼ ਸਫ਼ਾਈ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਲਾਕ ਕੋਆਰਡੀਨੇਟਰ ਜਰਨੈਲ ਸਿੰਘ ਚੌਂਤਾ ਅਤੇ ਜਸਪਾਲ ਸਿੰਘ ਵਲੋਂ ਬੱਚਿਆਂ ਨੂੰ ਗਿੱਲਾ ਕੂੜਾ ਤੇ ਸੁੱਕਾ ਕੂੜਾ ਅਲੱਗ ਅਲੱਗ ਕੂੜਾਦਾਨ ਵਿਚ ਪਾਉਣ ਦੇ ਫਾਇਦੇ ਬਾਰੇ ਜਾਣਕਾਰੀ ਦਿੱਤੀ ਗਈ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜਡੋਲੀਆਂ ਦੇ ਹੈੱਡ ਟੀਚਰ ਜਗਮੋਹਨ ਸਿੰਘ ਚੌਂਤਾਂ ਨੇ ਕਿਹਾ ਹੈ ਕਿ ਜੇਕਰ ਸਭ ਤੋਂ ਪਹਿਲਾਂ ਆਪਣਾ ਸਰੀਰ ਤੰਦਰੁਸਤ ਅਤੇ ਸਾਡਾ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਹੋਣਾ ਚਾਹੀਦਾ ਹੈ। ਉਨਾਂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਮੱਛਰ ਫੈਲਣ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਫੈਲਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਉਨਾਂ ਨੇ ਬਲਾਕ ਕੋਆਰਡੀਨੇਟਰ ਰਾਉਂਡ ਗਲਾਸ ਫਾਊਂਡੇਸ਼ਨ ਪੰਜਾਬ ਦਾ ਸਕੂਲ ਵਿਚ ਪਹੁੰਚਣ ਤੇ ਉਹਨਾ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਬੰਦਨਾ ਰਾਣੀ, ਜਸਕਮਲ ਕੌਰ, ਕੁਲਵਿੰਦਰ ਕੌਰ ਤੇ ਗੁਰਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਜਲੀ ਸੈਣੀ ਨੂੰ ਆਂਗਣਵਾੜੀ ਵਰਕਰ ਦੀ ਨੌਕਰੀ ਮਿਲਣ ’ਤੇ ਪੰਚਾਇਤ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮਧੂਵਨ ਵਾਟਿਕਾ ਸਕੂਲ ’ਚ ਵਣ ਮਹਾਂ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।