17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਖ਼ਾਲਸਾ ਮਾਡਲ ਹਾਈ ਸਕੂਲ ਵਿਖੇ ਗਣਿਤ ਮੁਕਾਬਲਾ ਕਰਵਾਇਆ

ਅਜੀਤ ਡੈਸਕ 29-07-2026
ਸੰਤੋਖਗੜ੍ਹ, 28 ਜੁਲਾਈ (ਧਰਮ ਪਾਲ)- ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ ਵਲੋਂ ਪਹਿਲੀ ਤੋਂ ਲੈਕੇ ਦਸਵੀਂ ਜਮਾਤ ਦੇ ਬੱਚਿਆਂ ਦਾ ਗਣਿਤ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਰਵਾਉਣ ਦਾ ਉਦੇਸ਼ ਗਣਿਤ ਦੇ ਵਿਸ਼ੇ ਨੂੰ ਦੀ ਪੜ੍ਹਾਈ ਨੂੰ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਸੀ ਅਤੇ ਉਨ੍ਹਾਂ ਨੂੰ ਗਣਿਤ ਦੇ ਵਿਸ਼ੇ ਦੇ ਮੂਲ ਤੱਥਾਂ ਤੋਂ ਜਾਣੂੰ ਕਰਵਾਉਣਾ ਸੀ। ਇਸ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੰਤ ਬਾਬਾ ਸੇਵਾ ਸਿੰਘ ਜੀ ਐਜੂਕੇਸ਼ਨਲ ਸੋਸਾਇਟੀ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਇਹੋ ਜਿਹੇ ਮੁਕਾਬਲੇ ਕਰਵਾਉਣੇ ਸਮੇਂ ਦੀ ਲੋੜ ਹੈ। ਇਸ ਲੋੜ ਨੂੰ ਸਕੂਲਾਂ ਵਿਚ ਪੂਰਾ ਹੁੰਗਾਰਾ ਮਿਲਣਾ ਚਾਹੀਦਾ ਹੈ। ਇਸ ਮੌਕੇ ’ਤੇ ਕਮੇਟੀ ਮੈਂਬਰ ਕਰਨਲ ਦਰਸ਼ਨ ਸਿੰਘ ਗਰੇਵਾਲ, ਨਿਰਮਲ ਸਿੰਘ ਦਹਿਲ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ। ਇਸ ਮੁਕਾਬਲੇ ਨੂੰ ਗਣਿਤ ਅਧਿਆਪਕਾਵਾਂ ਸੁਨੀਤਾ ਸ਼ਰਮਾ, ਅਮਨ ਤੇ ਪੂਜਾ ਨੇ ਨੇਪਰੇ ਚਾੜ੍ਹਿਆ। ਇਸ ਮੌਕੇ ਅੰਮ੍ਰਿਤ ਤੇ ਗੁਰਬਿੰਦਰ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਮੁਕਾਬਲੇ ਵਿਚ ਜੇਤੂ ਬੱਚਿਆਂ ਨੂੰ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਕਰਨਲ ਦਰਸ਼ਨ ਸਿੰਘ ਗਰੇਵਾਲ, ਨਿਰਮਲ ਸਿੰਘ ਦਹਿਲ ਅਤੇ ਬੀਬੀ ਦਲਜੀਤ ਕੌਰ ਨੇ ਸਨਮਾਨਿਤ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਮੈਡਮ ਬਸਵਿੰਦਰ ਕੌਰ ਨੇ ਨਿਭਾਈ। ਇਸ ਮੌਕੇ ਪ੍ਰਿੰਸੀਪਲ ਵਿਜੈ ਕੁਮਾਰ ਨੇ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਪੜ੍ਹਾਈ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੰਜਲੀ ਸੈਣੀ ਨੂੰ ਆਂਗਣਵਾੜੀ ਵਰਕਰ ਦੀ ਨੌਕਰੀ ਮਿਲਣ ’ਤੇ ਪੰਚਾਇਤ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।