17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 29-07-2026
ਨੂਰਪੁਰ ਬੇਦੀ, 28 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਗੁਰੂ ਕਾ ਖੂਹ ਮੁੰਨੇ ਵਿਖੇ ਅਕਾਦਮਿਕ ਸੈਸ਼ਨ 2026-27 ਦੇ ਆਰੰਭ ਮੌਕੇ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਉਪਲਬਧ ਸਹੂਲਤਾਂ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਾਲਜ ਦੇ ਉਦੇਸ਼ਾਂ, ਅਕਾਦਮਿਕ ਗਤੀਵਿਧੀਆਂ, ਅਨੁਸ਼ਾਸਨ ਅਤੇ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਵੱਖ-ਵੱਖ ਵਜ਼ੀਫ਼ਿਆਂ, ਲਾਇਬ੍ਰੇਰੀ, ਖੇਡਾਂ, ਐਨ. ਐਸ. ਐਸ., ਰੈੱਡ ਰਿਬਨ ਕਲੱਬ, ਕਰੀਅਰ ਕਾਊਂਸਲਿੰਗ ਅਤੇ ਰੋਜ਼ਗਾਰ ਸਬੰਧੀ ਸੇਵਾਵਾਂ ਸਮੇਤ ਕਾਲਜ ਵਿਚ ਉਪਲਬਧ ਹੋਰ ਸਹੂਲਤਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਡਾਕਟਰ ਪੁਸ਼ਪਾ ਦੇਵੀ ਤੇ ਦਰਸ਼ਨ ਪਾਲ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣਾ ਭਵਿੱਖ ਉਜਵਲ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਦੀਆਂ ਜਿਗਿਆਸਾਵਾਂ ਦਾ ਨਿਵਾਰਨ ਕੀਤਾ ਗਿਆ। ਨਵੇਂ ਵਿਦਿਆਰਥੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਖ਼ਾਲਸਾ ਮਾਡਲ ਹਾਈ ਸਕੂਲ ਵਿਖੇ ਗਣਿਤ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।