03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ (ਸੀਟੂ) ਵਲੋਂ ਰਾਜ ਪੱਧਰੀ ਹੜਤਾਲ ਦਾ ਸਮਰਥਨ

ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿਚ 4, 5 ਅਤੇ 6 ਅਗਸਤ 2026 ਨੂੰ ਪਰਿਆਸ ਭਵਨ, ਸੈਕਟਰ-38 ਬੀ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਤਿੰਨ ਰੋਜ਼ਾ ਰਾਜ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੇ ਬਲਾਕ ਪੱਧਰੀ ਨੁਮਾਇੰਦਿਆਂ ਨੇ ਪ੍ਰਧਾਨ ਮਨਿੰਦਰ ਕੌਰ ਢਾਹਾਂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਐਸ.

ਐਸ.ਐਮ.ਓ. ਸਿੰਘਪੁਰ ਨੂੰ ਮੰਗ ਪੱਤਰ ਦਿੰਦੇ ਯੂਨੀਅਨ ਆਗੂ। ਤਸਵੀਰ : ਢੀਂਡਸਾ 02-08-2026
ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿਚ 4, 5 ਅਤੇ 6 ਅਗਸਤ 2026 ਨੂੰ ਪਰਿਆਸ ਭਵਨ, ਸੈਕਟਰ-38 ਬੀ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਤਿੰਨ ਰੋਜ਼ਾ ਰਾਜ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੇ ਬਲਾਕ ਪੱਧਰੀ ਨੁਮਾਇੰਦਿਆਂ ਨੇ ਪ੍ਰਧਾਨ ਮਨਿੰਦਰ ਕੌਰ ਢਾਹਾਂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਹੜਤਾਲ ਬਾਰੇ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੜਤਾਲ ਦੌਰਾਨ ਕੋਈ ਵੀ ਆਸ਼ਾ ਵਰਕਰ ਜਾਂ ਆਸ਼ਾ ਫੈਸੀਲੀਟੇਟਰ ਸਿਹਤ ਵਿਭਾਗ ਨਾਲ ਸਬੰਧਿਤ ਕੋਈ ਸਰਕਾਰੀ ਕੰਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣਗੀਆਂ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਵਿਚ ਧਰਾਤਲ ਪੱਧਰ ‘ ਤੇ ਮਾਤਾ ਅਤੇ ਬਾਲ ਸਿਹਤ, ਟੀਕਾਕਰਨ, ਪਰਿਵਾਰ ਭਲਾਈ ਅਤੇ ਹੋਰ ਸਰਕਾਰੀ ਸਿਹਤ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਬਹੁਤ ਘੱਟ ਮਿਹਨਤਾਨਾ ਮਿਲਦਾ ਹੈ ਅਤੇ ਉਸ ਦੇ ਭੁਗਤਾਨ ਵਿਚ ਵੀ ਅਕਸਰ ਦੇਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਆਸ਼ਾ ਵਰਕਰਾਂ ਨੂੰ ਸਿਰਫ਼ 2,500 ਰੁਪਏ ਫਿਕਸ ਮਿਹਨਤਾਨਾ ਅਤੇ ਵੱਖ-ਵੱਖ ਕੰਮਾਂ ਦੇ ਨਾਮਾਤਰ ਭੱਤੇ ਦਿੱਤੇ ਜਾਂਦੇ ਹਨ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਨਾਕਾਫ਼ੀ ਹਨ। ਯੂਨੀਅਨ ਨੇ ਮੰਗ ਕੀਤੀ ਕਿ ਫਿਕਸ ਮਿਹਨਤਾਨਾ ਦੁੱਗਣਾ ਕੀਤਾ ਜਾਵੇ ਅਤੇ ਹੋਰ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਬਲਾਕ ਸਕੱਤਰ ਬਲਜੀਤ ਕੌਰ ਸਮੀਰੋਵਾਲ, ਪ੍ਰੈੱਸ ਸਕੱਤਰ ਆਰਤੀ ਹਿਆਤਪੁਰ, ਮੀਤ ਪ੍ਰਧਾਨ ਪਰਮਜੀਤ ਕੌਰ ਪਲਾਟਾਂ, ਵਿਜੇ ਕਲਮਾਂ, ਅੰਜੂ ਨੂਰਪੁਰ ਬੇਦੀ, ਅੰਜੂ ਵਰਮਾ, ਸੁਸ਼ਮਾ ਰਾਣੀ, ਮਹਿੰਦਰ ਕੌਰ ਗੱਦੀਵਾਲ ਅਤੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ’ਤੇ ਸਨਮਾਨ ਅਗਲੀ ਖ਼ਬਰ ਮਾਤਾ ਦੀ ਬਰਸੀ ਮੌਕੇ ਬੇਟੀ ਨੇ ਲਈ ਜ਼ਰੂਰਤਮੰਦ ਵਿਦਿਆਰਥੀ ਦੀ ਪੜ੍ਹਾਈ ਦੀ ਜਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।