ਐੱਸ. ਏ. ਐੱਸ. ਨਗਰ, 1 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰੋ. ਬਲਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਸੇਵਾ-ਮੁਕਤ ਥਾਣੇਦਾਰ ਜਗਮੀਤ ਸਿੰਘ ਘੜੂੰਆਂ ਨੂੰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਪ੍ਰਧਾਨ ਥਾਪਿਆ ਗਿਆ। ਇਸ ਤੋਂ ਇਲਾਵਾ ਕੁਲਵੀਰ ਸਿੰਘ ਬਾਕਰਪੁਰ ਨੂੰ ਮੁਹਾਲੀ ਬਲਾਕ ਦਾ ਪ੍ਰਧਾਨ ਅਤੇ ਤਲਵਿੰਦਰ ਸਿੰਘ ਕਾਲਾ ਨੂੰ ਮਾਜਰੀ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗਵਰਨਰ ਹਾਊਸ ਵੱਲ ਰੋਸ ਮਾਰਚ ਕਰਨ ਦੇ ਕੀਤੇ ਗਏ ਐਲਾਨ ਨੂੰ ਸਫ਼ਲ ਬਣਾਉਣ ਲਈ ਵੱਧ ਚੜ੍ਹ ਕੇ ਮਾਰਚ ‘ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਮਲਕੀਤ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਰੋਪੜ, ਜਗਦੀਪ ਸਿੰਘ ਚੂਹੜ ਮਾਜਰਾ, ਜਗਮੀਤ ਸਿੰਘ, ਪਰਵਿੰਦਰ ਸਿੰਘ ਕਾਲਾ, ਬਲਜਿੰਦਰ ਸਿੰਘ, ਬਾਬਾ ਹਰਪਾਲ ਸਿੰਘ, ਜਗਤਾਰ ਸਿੰਘ, ਸੁਖਪਾਲ ਸਿੰਘ, ਹਰਨੇਕ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਰੁਪਿੰਦਰ ਸਿੰਘ, ਬਰਿੰਦਰ ਸਿੰਘ, ਸਰਦੂਲ ਸਿੰਘ, ਗੁਰਪਾਲ ਸਿੰਘ, ਸੰਦੀਪ ਸਿੰਘ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਕੁਲਵੀਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ, ਮਿੱਠੂ ਸਹੌੜਾਂ ਤੇ ਨਰਿੰਦਰਜੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।