02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁੰਨੇ ਕਾਲਜ ਦਾ ਬੀ.ਸੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ.

ਅਜੀਤ ਡੈਸਕ 02-08-2026
ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿਚ ਸਥਾਨਕ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਕਾਲਜ ਲੜਕੀਆਂ ਗੁਰੂ ਕਾ ਖੂਹ ਮੁੰਨੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਆਮੀ ਭੱਲਾ ਨੇ ਦੱਸਿਆ ਕਿ ਬੀ.ਸੀ.ਏ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ। ਕਾਲਜ ਪ੍ਰਿੰਸੀਪਲ ਨੇ ਸਫਲ ਵਿਦਿਆਰਥਣਾਂ ਤੇ ਕੰਪਿਊਟਰ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਉਪਲਬਧੀ ਨਾਲ ਕਾਲਜ ਦਾ ਮਾਣ ਵਧਿਆ ਹੈ। ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਤੇਂਦੂਏ ਨੂੰ ਕਾਬੂ ਕਰਨ ਲਈ ਵਿਭਾਗ ਨੇ ਲਾਇਆ ਪਿੰਜਰਾ ਅਗਲੀ ਖ਼ਬਰ ਮਾਤਾ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਨੈਣਾਂ ਦੇਵੀ ਦੇ ਸਾਲਾਨਾ ਮੇਲੇ ਲਈ ਲੰਗਰ ਦਾ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।