02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੂਪਨਗਰ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਰੂਪਨਗਰ, 1 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਵਿਚ ਬ੍ਰਾਂਚ ਵਲੋਂ ਐਮ.

ਅਜੀਤ ਡੈਸਕ 02-08-2026
ਰੂਪਨਗਰ, 1 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਵਿਚ ਬ੍ਰਾਂਚ ਵਲੋਂ ਐਮ.ਐਲ.ਏ. ਦਿਨੇਸ਼ ਚੱਢਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ। ਪ੍ਰੈੱਸ ਨੋਟ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸਾਂ ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ 3 ਅਗਸਤ ਤੋਂ 10 ਅਗਸਤ 2026 ਤੱਕ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ‘ਪੰਜਾਬ ਰਾਜ ਆਊਟਸੋਰਸ ਪਰਸਨਲ ਬਿੱਲ-2026’ ਅਤੇ ‘ਪੰਜਾਬ ਕੰਟਰੈਕਚੁਅਲ ਪਰਸਨਲ ਬਿੱਲ 2026’ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 9 ਅਗਸਤ 2026 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਵਿਖੇ ਪਰਿਵਾਰਾਂ ਸਮੇਤ ਲਗਾਤਾਰ ਮੋਰਚਾ ਲਾਇਆ ਜਾਵੇਗਾ।
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਇੰਸਟੀਚਿਊਸ਼ਨਲ ਖੋਜ ਦਿਵਸ ਸਮਾਗਮ 7 ਨੂੰ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਮੀਰਪੁਰ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।