04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਹਿੰਗਾਈ ਭੱਤੇ ਦੇ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਨਾਲ ਸਰਕਾਰੀ ਮੁਲਾਜ਼ਮਾਂ ’ਚ ਖ਼ੁਸ਼ੀ ਦੀ ਲਹਿਰ-ਜੀ.ਟੀ.ਯੂ. ਵਲੋਂ ਸਵਾਗਤ

ਨੂਰਪੁਰ ਬੇਦੀ, 3 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿਚ ਸੁਣਾਏ ਗਏ ਅਹਿਮ ਫ਼ੈਸਲੇ ਦਾ ਗਵਰਨਮੈਂਟ ਟੀਚਰ ਯੂਨੀਅਨ ਨੇ ਭਰਵਾਂ ਸਵਾਗਤ ਕੀਤਾ ਹੈ। ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ 31 ਅਗਸਤ ਤੱਕ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ ਦੇ ਨਿਰਦੇਸ਼ ਦੇਣਾ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਜਿੱਤ ਹੈ।

ਗੁਰਵਿੰਦਰ ਸਿੰਘ ਸਸਕੌਰ 04-08-2026
ਨੂਰਪੁਰ ਬੇਦੀ, 3 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿਚ ਸੁਣਾਏ ਗਏ ਅਹਿਮ ਫ਼ੈਸਲੇ ਦਾ ਗਵਰਨਮੈਂਟ ਟੀਚਰ ਯੂਨੀਅਨ ਨੇ ਭਰਵਾਂ ਸਵਾਗਤ ਕੀਤਾ ਹੈ। ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ 31 ਅਗਸਤ ਤੱਕ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ ਦੇ ਨਿਰਦੇਸ਼ ਦੇਣਾ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਜਿੱਤ ਹੈ। ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਬਣਦੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ ਹੁਣ ਸਰਕਾਰ ਨੂੰ ਅਦਾਲਤ ਦੇ ਹੁਕਮਾਂ ਦੀ ਭਾਵਨਾ ਅਨੁਸਾਰ ਬਿਨਾਂ ਕਿਸੇ ਦੇਰੀ ਦੇ ਡੀ.ਏ. ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮਹਿੰਗਾਈ ਭੱਤਾ ਜਾਰੀ ਹੋਣ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੇਗੀ। ਸੂਬਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਮੁਲਾਜ਼ਮਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਸਰਕਾਰ ਨੂੰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਮੌਕਾ ਹੈ ਕਿ ਉਹ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਤੁਰੰਤ ਡੀ.ਏ. ਜਾਰੀ ਕਰੇ ਅਤੇ ਮੁਲਾਜ਼ਮ ਵਰਗ ਦੀ ਹਮਦਰਦੀ ਅਤੇ ਭਰੋਸਾ ਹੋਰ ਮਜ਼ਬੂਤ ਕਰੇ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਅਦਾਲਤੀ ਫ਼ੈਸਲੇ ਦਾ ਪੂਰਾ ਸਤਿਕਾਰ ਕਰੇਗੀ ਅਤੇ 31 ਅਗਸਤ ਤੋਂ ਪਹਿਲਾਂ ਮਹਿੰਗਾਈ ਭੱਤਾ ਜਾਰੀ ਕਰਕੇ ਮੁਲਾਜ਼ਮਾਂ ਨਾਲ ਕੀਤਾ ਜਾਣ ਵਾਲਾ ਇਨਸਾਫ਼ ਯਕੀਨੀ ਬਣਾਏਗੀ। ਗਵਰਨਮੈਂਟ ਟੀਚਰ ਯੂਨੀਅਨ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਭਵਿੱਖ ਵਿਚ ਵੀ ਡਟ ਕੇ ਆਵਾਜ਼ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਸੀ.ਕੇ.ਸੀ. ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ–2026 ਵਿਚ ਸੋਨ ਤਗਮਾ ਜਿੱਤਣ ਤੋਂ ਬਾਅਦ ਖਿਡਾਰਨ ਲਵਲੀਨ ਕੌਰ। ਸੀ. ਕੇ. ਸੀ.... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ’ਚ 7 ਤੱਕ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।