04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਖ਼ਾਲਸਾ ਸਕੂਲ ਦੇ ਪ੍ਰਬੰਧਕ ਅਤੇ ਅਧਿਆਪਕ। ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਖ਼ਾਲਸਾ ਸਕੂਲ ਅੰਡਰ-17 ਦਾ ਚੈਂਪੀਅਨ, ਅੰਡਰ-19 ਨੇ ਤੀਜਾ ਸਥਾਨ ਕੀਤਾ ਹਾਸਿਲ

ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਸ਼ੇਰੇ ਪੰਜਾਬ ਫੁੱਟਬਾਲ ਕਲੱਬ, ਸ਼ਾਮਪੁਰਾ ਵਿਖੇ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ , ਜਦਕਿ ਅੰਡਰ-19 ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਦੇ ਸੈਮੀਫਾਈਨਲ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਡੀ.

ਅਜੀਤ ਡੈਸਕ 04-08-2026
ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਸ਼ੇਰੇ ਪੰਜਾਬ ਫੁੱਟਬਾਲ ਕਲੱਬ, ਸ਼ਾਮਪੁਰਾ ਵਿਖੇ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ , ਜਦਕਿ ਅੰਡਰ-19 ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਦੇ ਸੈਮੀਫਾਈਨਲ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ 1-0 ਨਾਲ ਹਰਾਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲੇ ਵਿਚ ਸੈਂਟ ਕਾਰਮਲ ਸਕੂਲ ਨੂੰ ਰੋਮਾਂਚਕ ਮੈਚ ਵਿਚ 6-5 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿਚ ਤਜਿੰਦਰ ਸਿੰਘ, ਅਰਮਾਨ ਮਲਿਕ, ਜਸ਼ਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਿੰਸ ਵਰਮਾ, ਰਾਜਵੀਰ ਸਿੰਘ, ਯੁਵਰਾਜ, ਇਰਸ਼ਾਦ ਅਲੀ, ਅਯਾਨ, ਸਾਹਿਲ ਅਤੇ ਪ੍ਰਭਜੋਤ ਸਿੰਘ ਸ਼ਾਮਲ ਸਨ। ਅੰਡਰ-19 ਵਰਗ ਵਿਚ ਵਿਸ਼ਾਲ, ਰਵਨੀਤ ਸਿੰਘ, ਨੀਲ, ਜਸਮੀਤ ਸਿੰਘ, ਕਰਨ, ਕਰਨਵੀਰ ਸਿੰਘ, ਪਿਊਸ਼ ਸੋਨੀ, ਸ਼ਿਵਮ, ਸਹਜਦੀਪ ਸਿੰਘ, ਦਲਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਉਪਲਬਧੀ ’ਤੇ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵਤੇਜ ਸਿੰਘ, ਅਮਰਜੀਤ ਸਿੰਘ ਭੁੱਲਰ, ਖ਼ਾਲਸਾ ਮਾਡਲ ਸਕੂਲ ਦੀ ਇੰਚਾਰਜ ਗੁਰਪ੍ਰੀਤ ਕੌਰ, ਸ਼ੈਲਜਾ, ਵਿਨੀਤ ਭੱਲਾ, ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਸਮਾਪਤ ਅਗਲੀ ਖ਼ਬਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀ, ਅਧਿਆਪਕ ਤੇ ਮਾਹਿਰ। ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਗ ਦਾਨ ਬਾਰੇ ਕੀਤਾ ਜਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।