05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਪਣੇ ਜ਼ਿਲ੍ਹੇ ਵਿਚ ਹੀ ਚੰਨੀ ਵਿਰੁੱਧ ਪੋਸਟਰ ਜੰਗ ਸ਼ੁਰੂ, ਰੂਪਨਗਰ ਪ੍ਰੈੱਸ ਕਲੱਬ ਦੇ ਬਾਹਰ ਲੱਗੇ ਚੰਨੀ ਵਿਰੁੱਧ ਪੋਸਟਰ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਿੱਚਤਾਣ ਹੁਣ ਖੁੱਲ੍ਹ ਕੇ ਪੋਸਟਰ ਜੰਗ ਦੇ ਰੂਪ ਵਿਚ ਸਾਹਮਣੇ ਆਉਣ ਲੱਗੀ ਹੈ। ਮੰਗਲਵਾਰ ਸਵੇਰੇ ਰੂਪਨਗਰ ਪ੍ਰੈੱਸ ਕਲੱਬ ਦੇ ਮੁੱਖ ਦੁਆਰ ’ਤੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਰੁੱਧ ਨਾਅਰਿਆਂ ਵਾਲੇ ਅਣਪਛਾਤੇ ਪੋਸਟਰ ਲੱਗੇ ਹੋਏ ਮਿਲੇ, ਜਿਨ੍ਹਾਂ ਨੇ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦੀਆਂ ਵੱਖ-ਵੱਖ ਤਸਵੀਰਾਂ। ਰੂਪਨਗਰ ਪ੍ਰੈੱਸ ਕਲੱਬ ਦੇ ਗੇਟ ’ਤੇ ਲੱਗੇ ਚਰਨਜੀਤ ਸਿੰਘ ਚੰਨੀ ਵਿਰੁੱਧ ਪੋਸਟਰ। 05-08-2026
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਿੱਚਤਾਣ ਹੁਣ ਖੁੱਲ੍ਹ ਕੇ ਪੋਸਟਰ ਜੰਗ ਦੇ ਰੂਪ ਵਿਚ ਸਾਹਮਣੇ ਆਉਣ ਲੱਗੀ ਹੈ। ਮੰਗਲਵਾਰ ਸਵੇਰੇ ਰੂਪਨਗਰ ਪ੍ਰੈੱਸ ਕਲੱਬ ਦੇ ਮੁੱਖ ਦੁਆਰ ’ਤੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਰੁੱਧ ਨਾਅਰਿਆਂ ਵਾਲੇ ਅਣਪਛਾਤੇ ਪੋਸਟਰ ਲੱਗੇ ਹੋਏ ਮਿਲੇ, ਜਿਨ੍ਹਾਂ ਨੇ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪੋਸਟਰਾਂ ’ਤੇ ਲਿਖਿਆ ਸੀ, ‘ਚੰਨੀ ਹੈ ਪਾਰਟੀ ਦਾ ਗੱਦਾਰ, ਇਸ ਨੂੰ ਕਰੋ ਪਾਰਟੀ ਤੋਂ ਬਾਹਰ’ ਅਤੇ ‘ਚੰਨੀ ਰਲਿਆ ਭਾਜਪਾ ਦੇ ਨਾਲ, ਇਸ ਨੂੰ ਕਰੋ ਪਾਰਟੀ ਤੋਂ ਬਾਹਰ।’ ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਪੋਸਟਰਾਂ ’ਤੇ ਨਾ ਤਾਂ ਕਿਸੇ ਵਿਅਕਤੀ, ਨਾ ਕਿਸੇ ਜਥੇਬੰਦੀ ਅਤੇ ਨਾ ਹੀ ਕਿਸੇ ਛਾਪਾਖਾਨੇ ਦਾ ਨਾਂਅ ਦਰਜ ਹੈ। ਇਸ ਕਾਰਨ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਨੇ ਲਗਾਏ ਹਨ। ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਨੂੰ ਲੈ ਕੇ ਲੰਬੇ ਸਮੇਂ ਤੋਂ ਅੰਦਰੂਨੀ ਖਿੱਚਤਾਣ ਜਾਰੀ ਹੈ। ਹਾਲ ਹੀ ਵਿਚ ਹੋਈਆਂ ਕਈ ਮੀਟਿੰਗਾਂ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਸਮਰਥਕਾਂ ਵਿਚਕਾਰ ਨਾਅਰੇਬਾਜ਼ੀ ਅਤੇ ਹੰਗਾਮੇ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਹੁਣ ਚੰਨੀ ਵਿਰੁੱਧ ਸ਼ੁਰੂ ਹੋਈ ਇਹ ਪੋਸਟਰਬਾਜ਼ੀ ਵੀ ਉਸੇ ਅੰਦਰੂਨੀ ਟਕਰਾਅ ਦਾ ਹਿੱਸਾ ਮੰਨੀ ਜਾ ਰਹੀ ਹੈ, ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਰੂਪਨਗਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ-ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ-ਕਾਂਗਰਸ ਦੀ ਧੜੇਬੰਦੀ ਦਾ ਕੇਂਦਰ ਬਣੇ ਹੋਏ ਹਨ। ਸ੍ਰੀ ਚਮਕੌਰ ਸਾਹਿਬ ਤੋਂ ਚਰਨਜੀਤ ਸਿੰਘ ਚੰਨੀ ਲਗਾਤਾਰ ਚੋਣਾਂ ਜਿੱਤਦੇ ਰਹੇ ਹਨ। ਦੂਜੇ ਪਾਸੇ, ਰੂਪਨਗਰ ਹਲਕੇ ਤੋਂ ਕਾਂਗਰਸ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿਚ ਬਰਿੰਦਰ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਪਰ ਉਹ ਦੋਵੇਂ ਵਾਰ ਬੁਰੀ ਤਰ੍ਹਾਂ ਹਾਰ ਗਏ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਹੁਣ ਬਰਿੰਦਰ ਸਿੰਘ ਢਿੱਲੋਂ ਤੀਜੀ ਵਾਰ ਕਾਂਗਰਸ ਦੀ ਟਿਕਟ ਹਾਸਲ ਕਰਨ ਦੀ ਉਮੀਦ ਨਾਲ ਚਰਨਜੀਤ ਸਿੰਘ ਚੰਨੀ ਦੇ ਨੇੜੇ ਲੱਗੇ ਹੋਏ ਹਨ। ਦਿਲਚਸਪ ਗੱਲ ਇਹ ਹੈ ਕਿ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ, ਉਸ ਸਮੇਂ ਬਰਿੰਦਰ ਸਿੰਘ ਢਿੱਲੋਂ ਦੇ ਚੰਨੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨਾਲ ਤਿੱਖੇ ਮਤਭੇਦ ਰਹੇ ਸਨ। ਸਥਾਨਕ ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਇਸ ਧੜੇਬੰਦੀ ਦਾ ਨੁਕਸਾਨ ਰੂਪਨਗਰ ਹਲਕੇ ਨੂੰ ਵੀ ਝੱਲਣਾ ਪਿਆ ਅਤੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਚੰਨੀ ਦੇ ਕਾਰਜਕਾਲ ਦੌਰਾਨ ਹਲਕੇ ਨੂੰ ਉਮੀਦ ਮੁਤਾਬਕ ਗਰਾਂਟਾਂ ਅਤੇ ਵਿਕਾਸ ਕਾਰਜ ਤੋਂ ਵਾਂਝੇ ਰਹਿਣਾ ਪਿਆ। ਮੌਜੂਦਾ ਸਮੇਂ ਰੂਪਨਗਰ ਹਲਕੇ ਵਿਚ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਮੁੱਖ ਤੌਰ ’ਤੇ ਬਰਿੰਦਰ ਸਿੰਘ ਢਿੱਲੋ ਅਤੇ ਉਨ੍ਹਾਂ ਦਾ ਇਕ ਛੋਟਾ ਜਿਹਾ ਧੜਾ ਹੀ ਸਰਗਰਮ ਨਜ਼ਰ ਆਉਂਦਾ ਹੈ। ਇਸ ਦੇ ਉਲਟ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕਿਆਂ ਵਿਚ ਰਾਣਾ ਕੇ.ਪੀ. ਸਿੰਘ ਦਾ ਧੜਾ ਵੱਧ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ, ਜਿਸ ਦੀ ਝਲਕ ਕਾਂਗਰਸ ਦੀਆਂ ਮੀਟਿੰਗਾਂ ਅਤੇ ਸਮਾਗਮਾਂ ਵਿਚ ਵੀ ਵੇਖਣ ਨੂੰ ਮਿਲਦੀ ਰਹੀ ਹੈ। ਜਦਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਚਰਨਜੀਤ ਸਿੰਘ ਚੰਨੀ ਹੀ ਸਰਗਰਮ ਦਿਖਾਈ ਦਿੰਦੇ ਹਨ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਮੁੱਖ ਮੰਤਰੀ ਦੇ ਚਿਹਰੇ ਅਤੇ ਟਿਕਟਾਂ ਨੂੰ ਲੈ ਕੇ ਧੜੇਬੰਦੀ ਹੋਰ ਤੇਜ਼ ਹੋ ਸਕਦੀ ਹੈ। ਫਿਲਹਾਲ ਇਹ ਸਪਸ਼ਟ ਨਹੀਂ ਹੈ ਕਿ ਚੰਨੀ ਵਿਰੁੱਧ ਇਹ ਪੋਸਟਰ ਕਿਸ ਨੇ ਲਗਾਏ ਹਨ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ। ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ ਇਹ ਘਟਨਾ ਇੱਕ ਵਾਰ ਫਿਰ ਦਰਸਾਉਂਦੀ ਹੈ ਕਿ ਰੂਪਨਗਰ ਜ਼ਿਲ੍ਹੇ ਵਿਚ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਇਹ ਵੀ ਧਿਆਨਯੋਗ ਹੈ ਕਿ ਇਨ੍ਹਾਂ ਪੋਸਟਰਾਂ ਨੂੰ ਲਗਾਉਣ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਕਿਸੇ ਧੜੇ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਲਈ ਪੋਸਟਰਾਂ ਵਿਚ ਲਿਖੇ ਦੋਸ਼ਾਂ ਜਾਂ ਉਨ੍ਹਾਂ ਦੇ ਪਿੱਛੇ ਕਿਸੇ ਵਿਅਕਤੀ ਜਾਂ ਗਰੁੱਪ ਦੀ ਭੂਮਿਕਾ ਬਾਰੇ ਕੋਈ ਨਤੀਜਾ ਕੱਢਣਾ ਉਚਿਤ ਨਹੀਂ ਹੋਵੇਗਾ। ਹਾਲਾਂਕਿ ਇਹ ਘਟਨਾਕ੍ਰਮ ਦਰਸਾਉਂਦਾ ਹੈ ਕਿ ਰੂਪਨਗਰ ਜ਼ਿਲ੍ਹੇ ਵਿਚ ਕਾਂਗਰਸ ਦੀ ਧੜੇਬੰਦੀ ਹੁਣ ਜਨਤਕ ਤੌਰ ’ਤੇ ਵੀ ਨਜ਼ਰ ਆਉਣ ਲੱਗੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਦਰੂਨੀ ਸਿਆਸਤ ਹੋਰ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ।
ਪਿਛਲੀ ਖ਼ਬਰ ਯੂਥ ਅਕਾਲੀ ਦਲ ਰੋਪੜ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਓਵਰਲੋਡ ਟਿੱਪਰਾਂ, ਅਣਫਿੱਟ ਵਾਹਨਾਂ ਤੇ ਉੱਚੀਆਂ ਇਮਾਰਤਾਂ ’ਤੇ ਚੜ੍ਹ ਕੇ ਧਰਨੇ ਦੇਣ ‘ਤੇ ਸਖ਼ਤ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।