05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਜਪਾ ਨੇ ਡਾ. ਸੁਭਾਸ਼ ਸ਼ਰਮਾ ’ਤੇ ਮੁੜ ਜਤਾਇਆ ਭਰੋਸਾ, ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਘਰ-ਘਰ ਪਹੁੰਚਾਵਾਂਗੇ ਮੋਦੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ- ਡਾ. ਸ਼ਰਮਾ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਹਾਈ ਕਮਾਂਡ ਨਾਲ ਸਲਾਹ-ਮਸ਼ਵਰੇ ਉਪਰੰਤ ਐਲਾਨੀ ਗਈ ਨਵੀਂ ਸੰਗਠਨਾਤਮਕ ਟੀਮ ਵਿਚ ਸੀਨੀਅਰ ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਨੂੰ ਮੁੜ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਡਾਕਟਰ ਸੁਭਾਸ਼ ਸ਼ਰਮਾ ਦੀ ਤਸਵੀਰ । 05-08-2026
ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਹਾਈ ਕਮਾਂਡ ਨਾਲ ਸਲਾਹ-ਮਸ਼ਵਰੇ ਉਪਰੰਤ ਐਲਾਨੀ ਗਈ ਨਵੀਂ ਸੰਗਠਨਾਤਮਕ ਟੀਮ ਵਿਚ ਸੀਨੀਅਰ ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਨੂੰ ਮੁੜ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਡਾ. ਸ਼ਰਮਾ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਵਰਕਰਾਂ ਨੇ ਇਸ ਫ਼ੈਸਲੇ ਨੂੰ ਡਾ. ਸ਼ਰਮਾ ਦੀ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈ ਜਾ ਰਹੀ ਇਮਾਨਦਾਰ, ਨਿਸ਼ਠਾਵਾਨ ਅਤੇ ਸਰਗਰਮ ਸੇਵਾ ਦਾ ਸਨਮਾਨ ਕਰਾਰ ਦਿੱਤਾ। ਨਿਯੁਕਤੀ ਤੋਂ ਬਾਅਦ ਡਾ. ਸੁਭਾਸ਼ ਸ਼ਰਮਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ, ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਡਾਕਟਰ ਸ਼ਰਮਾ ਨੇ (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਸ੍ਰੀ ਗੁਰੂ ਰਵੀਦਾਸ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਚੇਅਰਮੈਨ ਡਾ. ਸੰਜੀਵ ਗੌਤਮ ਜਾਣਕਾਰੀ ਦੇਣ ਸਮੇਂ। ਪੰਜਾਬ ਸਰਕਾਰ ਦੀ ਸਿ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਮੌਕੇ ਜਾਣਕਾਰੀ ਦੇ ਰਿਹਾ ਮਾਹਿਰ ਅਤੇ ਹਾਜ਼ਰ ਵਿਦਿਆਰਥੀ। ਬਿਜ਼ਨਸ ਬਲਾਸਟਰ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।