05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚੰਡੀਗੜ੍ਹ ਰੈਲੀ ਲਈ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕੀਤੀਆਂ ਤਿਆਰੀਆਂ

ਕਾਹਨਪੁਰ ਖੂਹੀ, 4 ਅਗਸਤ (ਗੁਰਬੀਰ ਸਿੰਘ ਵਾਲੀਆ)-ਮੁਲਾਜ਼ਮ ਸੰਘਰਸ਼ ‘ਤੇ ਸਾਂਝਾ ਮੋਰਚਾ ਪੰਜਾਬ ਦੇ ਸੱਦੇ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸ਼ੌਕ ਨਹੀਂ, ਸਗੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਮਜਬੂਰੀ ਹੈ।

ਅਜੀਤ ਡੈਸਕ 05-08-2026
ਕਾਹਨਪੁਰ ਖੂਹੀ, 4 ਅਗਸਤ (ਗੁਰਬੀਰ ਸਿੰਘ ਵਾਲੀਆ)-ਮੁਲਾਜ਼ਮ ਸੰਘਰਸ਼ ‘ਤੇ ਸਾਂਝਾ ਮੋਰਚਾ ਪੰਜਾਬ ਦੇ ਸੱਦੇ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸ਼ੌਕ ਨਹੀਂ, ਸਗੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਮਜਬੂਰੀ ਹੈ। ਉਨ੍ਹਾਂ ਦੱਸਿਆ ਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਪੈਟਰੋਲ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਰੈਲੀ ਦੌਰਾਨ 18 ਫ਼ੀਸਦੀ ਬਕਾਇਆ ਡੀਏ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਹੂ-ਬ-ਹੂ ਲਾਗੂ ਕਰਨ, 4, 9 ਅਤੇ 14 ਸਾਲਾਂ ਦੀ ਏਸੀਪੀ ਤਰੱਕੀ ਮੁੜ ਬਹਾਲ ਕਰਨ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, 200 ਰੁਪਏ ਜਜ਼ੀਆ ਟੈਕਸ ਵਾਪਸ ਲੈਣ ਅਤੇ ਪੈਨਸ਼ਨਰਾਂ ਲਈ 2.59 ਦੇ ਗੁਣਾਂਕ ਨੂੰ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਹਰਿੰਦਰ ਸਿੰਘ ਭੱਲੜੀ, ਅਮਰੀਕ ਸਿੰਘ ਭੱਠਲ, ਨਿਰਮਲ ਕੁਮਾਰ, ਕਮਲ ਦੇਵ ਔਲਖ, ਦੇਸਰਾਜ, ਟੇਕ ਚੰਦ, ਮਨਦੀਪ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮੂਹ ਮੁਲਾਜ਼ਮਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਆਰਬੀਯੂ ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੂੰ ਮਿਸ ਮਿੰਜਰ ਕੁਈਨ 2026 ਦੀ ਪਹਿਲੀ ਰਨਰ-ਅੱਪ ਵਜੋਂ ਸਨਮਾਨਿਤ ਕਰ ਰਹੇ ਹਿਮਾਚਲ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਮਾਰਕੀਟਾਂ ਦੇ ਵਿਕਾਸ ਲਈ ਜਾਰੀ 40 ਕਰੋੜ ਰੁ. ’ਚੋਂ ਜ਼ਿਲ੍ਹਾ ਮੁਹਾਲੀ ਨੂੰ ਵੀ ਮਿਲਣਗੇ 2 ਕਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।