05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਘੂਨਾਥ ਸਹਾਇ ਸਕੂਲ ਵਿਚ ਨਵੇਂ ਸਥਾਪਿਤ ਰੋਟਰੈਕਟ ਕਲੱਬ ਦੇ ਮੈਂਬਰ ਤੇ ਰੋਟਰੀ ਕਲੱਬ ਦੀ ਪ੍ਰਧਾਨ ਤੇ ਹੋਰ ਆਗੂ। ਰੋਟਰੀ ਕਲੱਬ ਰੂਪਨਗਰ ਵਲੋਂ ਰਘੂਨਾਥ ਸਾਹਿਬ ਗਲੋਬਲ ਸਮਾਰਟ ਸਕੂਲ ’ਚ ਇੰਟਰੈਕਟ ਕਲੱਬ ਦੀ ਸਥਾਪਨਾ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਰੋਟਰੀ ਕਲੱਬ ਰੂਪਨਗਰ ਵਲੋਂ ਰਘੂਨਾਥ ਸਾਹਿਬ ਗਲੋਬਲ ਸਮਾਰਟ ਸਕੂਲ, ਰੂਪਨਗਰ ਵਿਖੇ ਵਿਦਿਆਰਥੀਆਂ ਵਿਚ ਲੀਡਰਸ਼ਿਪ, ਸਮਾਜ ਸੇਵਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਰੋਟਰੀ ਕਲੱਬ ਦੀ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਰੋਟਰੀ ਇੰਟਰਨੈਸ਼ਨਲ ਅਤੇ ਇੰਟਰੈਕਟ ਕਲੱਬਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੰਚ ਵਿਦਿਆਰਥੀਆਂ ਵਿਚ ਲੀਡਰਸ਼ਿਪ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਵਿਕਾਸ ਕਰਦਾ ਹੈ।

ਅਜੀਤ ਡੈਸਕ 05-08-2026
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਰੋਟਰੀ ਕਲੱਬ ਰੂਪਨਗਰ ਵਲੋਂ ਰਘੂਨਾਥ ਸਾਹਿਬ ਗਲੋਬਲ ਸਮਾਰਟ ਸਕੂਲ, ਰੂਪਨਗਰ ਵਿਖੇ ਵਿਦਿਆਰਥੀਆਂ ਵਿਚ ਲੀਡਰਸ਼ਿਪ, ਸਮਾਜ ਸੇਵਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਰੋਟਰੀ ਕਲੱਬ ਦੀ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਰੋਟਰੀ ਇੰਟਰਨੈਸ਼ਨਲ ਅਤੇ ਇੰਟਰੈਕਟ ਕਲੱਬਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੰਚ ਵਿਦਿਆਰਥੀਆਂ ਵਿਚ ਲੀਡਰਸ਼ਿਪ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਵਿਕਾਸ ਕਰਦਾ ਹੈ। ਯੂਥ ਸਰਵਿਸ ਡਾਇਰੈਕਟਰ ਰੋਟੇਰੀਅਨ ਡਾ. ਅੰਕੁਰ ਵਾਹੀ ਨੇ ਵਿਦਿਆਰਥੀਆਂ ਨੂੰ ਇੰਟਰੈਕਟ ਕਲੱਬ ਦੀਆਂ ਗਤੀਵਿਧੀਆਂ, ਰੋਟਰੀ ਯੂਥ ਲੀਡਰਸ਼ਿਪ ਐਵਾਰਡ, ਸਟੂਡੈਂਟ ਐਕਸਚੇਂਜ, ਸਕਿੱਲ ਡਿਵੈਲਪਮੈਂਟ ਅਤੇ ਕਮਿਊਨਿਟੀ ਸਰਵਿਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਬੈਜ ਪਹਿਨਾ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਵਿਸ਼ਾਲ ਸ਼ਾਰਦਾ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਰੋਟੇਰੀਅਨ ਗਗਨ ਸੈਣੀ (ਪ੍ਰਧਾਨ), ਰੋਟੇਰੀਅਨ ਅਸ਼ੋਕ ਚੱਢਾ (ਸਕੱਤਰ) ਤੇ ਰੋਟੇਰੀਅਨ ਡਾ. ਅੰਕੁਰ ਵਾਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਕਾਂਵੜ ਯਾਤਰੀਆਂ ਦੀ ਸੇਵਾ ਲਈ ਦੇਸ਼ ਭਰ ਵਿਚ 90 ਤੋਂ ਵੱਧ ਸੇਵਾ ਕੈਂਪ ਭਿਓਰਾ ਵਿਖੇ 6 ਅ... ਅਗਲੀ ਖ਼ਬਰ ਆਰਬੀਯੂ ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੂੰ ਮਿਸ ਮਿੰਜਰ ਕੁਈਨ 2026 ਦੀ ਪਹਿਲੀ ਰਨਰ-ਅੱਪ ਵਜੋਂ ਸਨਮਾਨਿਤ ਕਰ ਰਹੇ ਹਿਮਾਚਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।