ਨੰਗਲ ’ਚ ਭਾਜਪਾਈਆਂ ਨੇ ਡਾ. ਸੁਭਾਸ਼ ਸ਼ਰਮਾ ਦੇ ਮੁੜ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਬਣਨ ’ਤੇ ਵੰਡੇ ਲੱਡੂ
ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੂੰ ਦੂਜੀ ਵਾਰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਨੰਗਲ ਮੰਡਲ ਭਾਜਪਾ ਵਲੋਂ ਅੱਜ ਨੰਗਲ-ਭਾਖੜਾ ਮੁੱਖ ਮਾਰਗ ’ਤੇ ਪ੍ਰਧਾਨ ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਨੰਗਲ ਵਿਚ ਡਾ. ਸੁਭਾਸ਼ ਸ਼ਰਮਾ ਦੇ ਮੁੜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡਦੇ ਭਾਜਪਾ ਆਗੂ ਤੇ ਵਰਕਰ।
ਸਰਕਾਰੀ ਪ੍ਰਾਇਮਰੀ ਸਕੂਲ ਮੀਂਢਵਾਂ ਅੱਪਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਤੀਆਂ ਦੇ ਮੇਲੇ ਦੀ ਤਸਵੀਰ।
05-08-2026