05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵੱਖ-ਵੱਖ ਥਾਵਾਂ ‘ਤੇ ਸਫ਼ਾਈ ਕਰਦੇ ਹੋਏ ਸਫ਼ਾਈ ਕਰਮਚਾਰੀ। ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ’ਤੇ ਸ਼ਹਿਰ ਵਾਸੀਆਂ ਨੇ ਲਿਆ ਸੁਖ ਦਾ ਸਾਹ ਦੋ ਚਾਰ ਦਿਨਾਂ ਵਿਚ ਸ਼ਹਿਰ ਨੂੰ ਪਹਿਲਾਂ ਵਾਂਗ ਸਾਫ਼ ਸੁਥਰਾ ਬਣਾ ਦਿੱਤਾ ਜਾਵੇਗਾ-ਸੈਨੇਟਰ ਇੰਸਪੈਕਟਰ

ਕੀਰਤਪੁਰ ਸਾਹਿਬ, 4 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਪਿਛਲੇ ਲਗਪਗ ਇਕ ਮਹੀਨੇ ਤੋਂ ਪੰਜਾਬ ਭਰ ਅੰਦਰ ਹੜਤਾਲ ‘ਤੇ ਬੈਠੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕੱਲ੍ਹ ਖ਼ਤਮ ਹੋਣ ਤੇ ਇਤਿਹਾਸਿਕ ਨਗਰੀ ਕੀਰਤਪੁਰ ਸਾਹਿਬ ਦੇ ਵਸਨੀਕਾਂ ਨੇ ਸੁੱਖ ਦਾ ਸਾਹ ਲਿਆ। ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ‘ਤੇ ਬੈਠੇ ਹੋਣ ਕਰਕੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਉੱਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਸਨ।

ਅਜੀਤ ਡੈਸਕ 05-08-2026
ਕੀਰਤਪੁਰ ਸਾਹਿਬ, 4 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਪਿਛਲੇ ਲਗਪਗ ਇਕ ਮਹੀਨੇ ਤੋਂ ਪੰਜਾਬ ਭਰ ਅੰਦਰ ਹੜਤਾਲ ‘ਤੇ ਬੈਠੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕੱਲ੍ਹ ਖ਼ਤਮ ਹੋਣ ਤੇ ਇਤਿਹਾਸਿਕ ਨਗਰੀ ਕੀਰਤਪੁਰ ਸਾਹਿਬ ਦੇ ਵਸਨੀਕਾਂ ਨੇ ਸੁੱਖ ਦਾ ਸਾਹ ਲਿਆ। ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ‘ਤੇ ਬੈਠੇ ਹੋਣ ਕਰਕੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਉੱਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਸਨ। ਲਗਾਤਾਰ ਪੈ ਰਹੀ ਬਰਸਾਤ ਕਾਰਨ ਸ਼ਹਿਰ ਅੰਦਰ ਭਿਆਨਕ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਸੂਬਾ ਸਰਕਾਰ ਵਲੋਂ ਕੱਲ੍ਹ ਇਹਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹਨਾਂ ਨੇ ਕੰਮ ‘ਤੇ ਮੁੜ ਪਰਤਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਅੱਜ ਸਵੇਰੇ ਇਹ ਸ਼ਹਿਰ ਅੰਦਰ ਆਪੋ ਆਪਣੇ ਕੰਮਾਂ ਵਿਚ ਡਟ ਗਏ। ਤੜਕੇ ਤੋਂ ਪੈ ਰਹੀ ਲਗਾਤਾਰ ਬਰਸਾਤ ਦੇ ਬਾਵਜੂਦ ਸਮੂਹ ਸਫ਼ਾਈ ਕਰਮਚਾਰੀ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਕੂੜੇ ਦੇ ਢੇਰਾਂ ਨੂੰ ਚੁੱਕਣ ਵਿਚ ਲੱਗੇ ਰਹੇ ਇਸ ਸਬੰਧੀ ਗੱਲਬਾਤ ਕਰਦਿਆਂ ਇੰਸਪੈਕਟਰ ਬਹਾਦਰ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ਼ਹਿਰ ਅੰਦਰ ਵੱਖ-ਵੱਖ ਗੁਰੂ ਘਰਾਂ ਦੇ ਅੱਗੇ ਲੱਗੇ ਕੂੜੇ ਦੇ ਢੇਰਾਂ ਨੂੰ ਸਾਫ਼ ਕਰਨ ਦਾ ਕੰਮ ਆਰੰਭਿਆ ਗਿਆ ਹੈ। ਇਸ ਤੋਂ ਬਾਅਦ ਸਮੁੱਚੇ ਸ਼ਹਿਰ ਅੰਦਰ ਸਫ਼ਾਈ ਮੁਹਿੰਮ ਚਲਾ ਕੇ ਇੱਕ ਦੋ ਦਿਨਾਂ ਵਿਚ ਪੂਰਾ ਕੂੜਾ ਕਰਕਟ ਸਾਫ਼ ਕਰਕੇ ਸ਼ਹਿਰ ਨੂੰ ਪਹਿਲਾਂ ਵਾਂਗ ਸਾਫ਼ ਸੁਥਰਾ ਬਣਾ ਦਿੱਤਾ ਜਾਵੇਗਾ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਜੱਸਾ ਨੇ ਪੰਜਾਬ ਸਰਕਾਰ ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ । ਹੁਣ ਜਾ ਕੇ ਇਸ ਸਰਕਾਰ ਵਿਚ ਉਨ੍ਹਾਂ ਦੀ ਸੁਣਵਾਈ ਹੋਈ। ਕਿਹਾ ਕੀ ਸਫ਼ਾਈ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰਦੇ ਹੋਏ ਦੋ ਚਾਰ ਦਿਨਾਂ ਵਿਚ ਹੀ ਸ਼ਹਿਰ ਨੂੰ ਪਹਿਲਾ ਵਾਂਗ ਸਾਫ਼ ਸੁਥਰਾ ਬਣਾ ਦੇਣਗੇ ।
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਦਾ ਡਾ. ਚੀਮਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਅਤੇ ਹਰਭਜਨ ਸਿੰਘ ਭੱਜੀ ਨਾਲ ਮੁਲਾਕਾਤ ਦੌਰਾਨ।...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।