05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈ ਕੋਰਟ ਦੇ ਫ਼ੈਸਲੇ ਦਾ ਡਾ. ਚੀਮਾ ਨੇ ਕੀਤਾ ਸਵਾਗਤ

ਕਾਹਨਪੁਰ ਖੂਹੀ, 4 ਅਗਸਤ (ਗੁਰਬੀਰ ਸਿੰਘ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀ.

ਅਜੀਤ ਡੈਸਕ 05-08-2026
ਕਾਹਨਪੁਰ ਖੂਹੀ, 4 ਅਗਸਤ (ਗੁਰਬੀਰ ਸਿੰਘ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਦੇਣ ਸਬੰਧੀ ਦਿੱਤੇ ਫ਼ੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। ਡੂਮੇਵਾਲ ਵਿਖੇ ਜਥੇਦਾਰ ਮੋਹਨ ਸਿੰਘ ਡੂਮੇਵਾਲ ਸਾਬਕਾ ਚੇਅਰਮੈਨ ਮਿਲਕ ਪਲਾਂਟ ਮੁਹਾਲੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਫ਼ੈਸਲਾ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਸਵ: ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਦੇਸ਼ ਭਰ ਵਿਚ ਸਭ ਤੋਂ ਵੱਧ ਤਨਖ਼ਾਹ ਗ੍ਰੇਡ ਦਿੱਤੇ ਸਨ। ਪਰ ਕਾਂਗਰਸ ਤੇ ਆਪ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ। ਇਸ ਮੌਕੇ ਦਾ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੁਲਵੀਰ ਸਿੰਘ ਅਸਮਾਨਪੁਰ ਸਰਕਲ ਪ੍ਰਧਾਨ, ਭਾਰਤ ਭੂਸ਼ਣ ਹੈਪੀ ਆਜ਼ਮਪੁਰ, ਗੁਰਦੀਪ ਸਿੰਘ ਬਟਾਰਲਾ, ਬਾਦਲ ਸਿੰਘ ਬੱਸੀ, ਹੁਸਨ ਚੰਦ ਮਠਾਣ, ਮੋਹਨ ਸਿੰਘ ਭੋਗੀਪੁਰ ਤੇ ਪਰਮਜੀਤ ਸਿੰਘ ਠੋਡਾਂ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕਾਂਵੜ ਸ਼ਰਧਾਲੂਆਂ ਲਈ ਭਰਤਗੜ੍ਹ ’ਚ ਸੇਵਾ ਕੈਂਪ ਕੱਲ੍ਹ ਤੋਂ ਅਗਲੀ ਖ਼ਬਰ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਕਰਦੇ ਹੋਏ ਸਫ਼ਾਈ ਕਰਮਚਾਰੀ। ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ’ਤੇ ਸ਼ਹਿਰ ਵਾਸੀਆਂ ਨੇ ਲਿਆ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।