05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਕੂਲ ’ਚੋਂ ਕੱਢੇ ਗਏ ਕਰਮਚਾਰੀਆਂ ਨੂੰ ਲੈ ਕੇ ਲੇਬਰ ਇੰਸਪੈਕਟਰ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਰਸਵਤੀ ਵਿਹਾਰ ਸਥਿਤ ਇਕ ਨਾਮੀ ਸਕੂਲ ਦੀ ਮੈਨੇਜਮੈਂਟ ਵਲੋਂ ਕਥਿਤ ਤੌਰ ‘ਤੇ ਗ਼ੈਰਕਾਨੂੰਨੀ ਢੰਗ ਨਾਲ ਨੌਕਰੀਆਂ ਤੋਂ ਕੱਢੇ ਗਏ ਕਰਮਚਾਰੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨ ਵਲੋਂ ਬਰਵਾਲਾ ਰੋਡ ‘ਤੇ ਸਥਿਤ ਲੇਬਰ ਇੰਸਪੈਕਟਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਪ੍ਰਭਾਵਿਤ ਕਰਮਚਾਰੀ ਸਕੂਲ ਦੇ ਬਾਹਰ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਨਾ ਤਾਂ ਸਕੂਲ ਪ੍ਰਬੰਧਕਾਂ ਅਤੇ ਨਾ ਹੀ ਸਥਾਨਕ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਨੌਕਰੀ ਨੂੰ ਬਹਾਲ ਕਰਨ ਲਈ ਕੋਈ ਢੁਕਵਾਂ ਕਦਮ ਚੁੱਕਿਆ ਜਾ ਰਿਹਾ ਹੈ।

ਅਜੀਤ ਡੈਸਕ 05-08-2026
ਡੇਰਾਬੱਸੀ, 4 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਰਸਵਤੀ ਵਿਹਾਰ ਸਥਿਤ ਇਕ ਨਾਮੀ ਸਕੂਲ ਦੀ ਮੈਨੇਜਮੈਂਟ ਵਲੋਂ ਕਥਿਤ ਤੌਰ ‘ਤੇ ਗ਼ੈਰਕਾਨੂੰਨੀ ਢੰਗ ਨਾਲ ਨੌਕਰੀਆਂ ਤੋਂ ਕੱਢੇ ਗਏ ਕਰਮਚਾਰੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨ ਵਲੋਂ ਬਰਵਾਲਾ ਰੋਡ ‘ਤੇ ਸਥਿਤ ਲੇਬਰ ਇੰਸਪੈਕਟਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਪ੍ਰਭਾਵਿਤ ਕਰਮਚਾਰੀ ਸਕੂਲ ਦੇ ਬਾਹਰ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਨਾ ਤਾਂ ਸਕੂਲ ਪ੍ਰਬੰਧਕਾਂ ਅਤੇ ਨਾ ਹੀ ਸਥਾਨਕ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਨੌਕਰੀ ਨੂੰ ਬਹਾਲ ਕਰਨ ਲਈ ਕੋਈ ਢੁਕਵਾਂ ਕਦਮ ਚੁੱਕਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਚਾਰ ਵਾਰ ਸਕੂਲ ਤੇ ਕਾਲਜ ਦੇ ਮੁੱਖ ਗੇਟ ਅੱਗੇ ਅਤੇ ਦੋ ਵਾਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਫ਼ਤਰ ਅਤੇ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਧਰਨੇ ਦੇ ਅੰਤ ‘ਚ ਸਮੂਹ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਐਲਾਨ ਕੀਤਾ ਕਿ ਜੇਕਰ 15 ਅਗਸਤ ਤੱਕ ਕਰਮਚਾਰੀਆਂ ਦੀ ਨੌਕਰੀ ਬਹਾਲ ਨਾ ਕੀਤੀ ਗਈ ਤਾਂ ਕਿਸੇ ਵੀ ਦਿਨ ਅਚਨਚੇਤ ਹਲਕਾ ਵਿਧਾਇਕ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਭਾਕਿਯੂ ਲੱਖੋਵਾਲ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਕਾਰਜਕਾਰੀ ਪ੍ਰਧਾਨ ਹਰੀ ਸਿੰਘ ਬਹੋੜਾ, ਜਗਤਾਰ ਸਿੰਘ ਝਰਮੜੀ, ਰਣਜੀਤ ਸਿੰਘ ਭਗਵਾਨਪੁਰ, ਗੁਰਪਾਲ ਸਿੰਘ ਦੱਪਰ, ਨਾਨੂੰ ਸਿੰਘ ਜਨੇਤਪੁਰ, ਏਟਕ ਪੰਜਾਬ ਦੇ ਮੀਤ ਪ੍ਰਧਾਨ ਵਿਨੋਦ ਚੁੱਘ, ਰੁਸਤਮ ਸ਼ੇਖ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਦੂਜੇ ਦਿਨ ਵੀ ਜਾਰੀ ਰਿਹਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਅਗਲੀ ਖ਼ਬਰ ਆਇਲ ਐਕਸਟਰੈਕਸ਼ਨ ਯੂਨਿਟਾਂ ’ਤੇ ਦਿੱਤੀ ਜਾ ਰਹੀ ਹੈ 33 ਫ਼ੀਸਦੀ ਸਬਸਿਡੀ-ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।