ਫਾਰਮੇਸੀ ਕਾਲਜ ਬੇਲਾ ਵਿਖੇ ਸ਼ਾਂਤੀ ਤੇ ਮਹਿਲਾ ਸਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਬੇਲਾ, 5 ਅਗਸਤ (ਮਨਜੀਤ ਸਿੰਘ ਸੈਣੀ)- ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਫਾਰਮੇਸੀ ਕਾਲਜ ਬੇਲਾ ਵਿਖੇ ਗ੍ਰੈਜੂਏਟ ਵਿਦਿਆਰਥਣਾਂ ਲਈ ‘ਸ਼ਾਂਤੀ ਅਤੇ ਮਹਿਲਾ ਸਸ਼ਕਤੀਕਰਨ’ ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥਣਾਂ ਵਿਚ ਲੀਡਰਸ਼ਿਪ, ਸਮਾਜਿਕ ਜ਼ਿੰਮੇਵਾਰੀ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਬੇਲਾ, 5 ਅਗਸਤ (ਮਨਜੀਤ ਸਿੰਘ ਸੈਣੀ)- ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਫਾਰਮੇਸੀ ਕਾਲਜ ਬੇਲਾ ਵਿਖੇ ਗ੍ਰੈਜੂਏਟ ਵਿਦਿਆਰਥਣਾਂ ਲਈ ‘ਸ਼ਾਂਤੀ ਅਤੇ ਮਹਿਲਾ ਸਸ਼ਕਤੀਕਰਨ’ ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥਣਾਂ ਵਿਚ ਲੀਡਰਸ਼ਿਪ, ਸਮਾਜਿਕ ਜ਼ਿੰਮੇਵਾਰੀ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਦੀ ਮੁੱਖ ਵਕਤਾ ਡਾ. ਊਸ਼ਾ ਭਾਟੀਆ, ਕਲੱਸਟਰ ਕੋਆਰਡੀਨੇਟਰ, ਰੋਟਰੀ ਕਲੱਬ, ਨੇ ਆਪਣੇ ਸੰਬੋਧਨ ਵਿਚ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਅਤੇ ਇੱਕ ਤਰੱਕੀਸ਼ੀਲ ਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਵਿਚ ਨੌਜਵਾਨ ਮਹਿਲਾਵਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥਣਾਂ ਨੂੰ ਆਤਮਵਿਸ਼ਵਾਸੀ, ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਸੀ ਸਤਿਕਾਰ, ਸਹਿਯੋਗ, ਸੰਵਾਦ ਅਤੇ ਸਮਝ ਰਾਹੀਂ ਹੀ ਸਮਾਜ ਵਿਚ ਸਥਾਈ ਸ਼ਾਂਤੀ ਕਾਇਮ ਕੀਤੀ ਜਾ ਸਕਦੀ ਹੈ। ਸੈਮੀਨਾਰ ਦਾ ਸਫ਼ਲ ਸੰਚਾਲਨ ਨਵਜੀਤ ਕੌਰ ਅਤੇ ਸੰਦੀਪ ਕੌਰ ਨੇ ਕੋਆਰਡੀਨੇਟਰ ਵਜੋਂ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਣਾ ਪ੍ਰਾਪਤ ਕੀਤੀ। ਅੰਤ ਵਿਚ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਪ੍ਰਧਾਨ ਰੋਟੇਰੀਅਨ ਡਾ. ਸ਼ੈਲੇਸ਼ ਸ਼ਰਮਾ ਨੇ ਡਾ. ਊਸ਼ਾ ਭਾਟੀਆ ਦਾ ਪ੍ਰੇਰਣਾਦਾਇਕ ਵਿਅਖਿਆਨ ਲਈ ਧੰਨਵਾਦ ਕੀਤਾ ਅਤੇ ਮਹਿਲਾ ਸਸ਼ਕਤੀਕਰਨ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ।