06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਢਾਹਾਂ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ

ਨੂਰਪੁਰ ਬੇਦੀ, 5 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਢਾਹਾਂ ਤੋਂ ਸ਼ਰਧਾਲੂਆਂ ਦਾ ਇਕ ਜਥਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਕਰਵਾਏ ਗਏ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਪ ਆਗੂਆਂ ਨੇ ਯਾਤਰੀਆਂ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਤੇ ਯਾਤਰਾ ਲਈ ਸ਼ੁੱਭਕਾਮਨਾਵਾਂ ਦੇ ਨਾਲ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ।

ਅਜੀਤ ਡੈਸਕ 06-08-2026
ਨੂਰਪੁਰ ਬੇਦੀ, 5 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਢਾਹਾਂ ਤੋਂ ਸ਼ਰਧਾਲੂਆਂ ਦਾ ਇਕ ਜਥਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਕਰਵਾਏ ਗਏ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਪ ਆਗੂਆਂ ਨੇ ਯਾਤਰੀਆਂ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਤੇ ਯਾਤਰਾ ਲਈ ਸ਼ੁੱਭਕਾਮਨਾਵਾਂ ਦੇ ਨਾਲ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਉਪ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ ਅਤੇ ਬੰਟੀ ਜਤੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਵਾਲਾ ਇਕ ਸ਼ਲਾਘਾਯੋਗ ਉਪਰਾਲਾ ਹੈ। ਸਮਾਗਮ ਦੌਰਾਨ ਸਾਰਿਆਂ ਨੇ ਯਾਤਰੀਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਯਾਤਰਾ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਦੌਰਾਨ ਸਰਪੰਚ ਕੇਹਰ ਸਿੰਘ, ਟਿੱਕਾ ਸਿੰਘ, ਕਰਨੈਲ ਸਿੰਘ ਕਾਲੂ, ਸਰਵਣ ਸਿੰਘ, ਕਮਲ ਸਿੰਘ, ਮਹਿੰਦਰ ਸਿੰਘ ਕਾਲਾ, ਸੁਰਿੰਦਰ ਸਿੰਘ, ਨਿਰੰਜਨ ਸਿੰਘ, ਰਾਮ ਸਿੰਘ, ਕੈਪਟਨ ਮਹਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੰਗਾਲਾ ਵਿਖੇ ਬਾਬਾ ਬਾਲਕ ਨਾਥ ਜੀ ਦਾ ਜਾਗਰਣ 8 ਨੂੰ ਅਗਲੀ ਖ਼ਬਰ ਪੁਲਿਸ ਪੈਨਸ਼ਨਰਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।