06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਲਈ ਸਭਿਆਚਾਰਕ ਅਤੇ ਦੇਸ਼ ਭਗਤੀ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 5 ਅਗਸਤ (ਬੀਰਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਭਾਰਤੀ ਜਨਤਾ ਪਾਰਟੀ ਵਲੋਂ ਕੀਰਤਪੁਰ ਸਾਹਿਬ ਵਿਖੇ ਨਵਾਂ ਦਫ਼ਤਰ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਕੀਤਾ ਗਿਆ।

ਅਜੀਤ ਡੈਸਕ 06-08-2026
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 5 ਅਗਸਤ (ਬੀਰਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਭਾਰਤੀ ਜਨਤਾ ਪਾਰਟੀ ਵਲੋਂ ਕੀਰਤਪੁਰ ਸਾਹਿਬ ਵਿਖੇ ਨਵਾਂ ਦਫ਼ਤਰ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਵਿਖੇ ਹਵਨ ਯੱਗ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਇਹ ਨਵਾਂ ਦਫ਼ਤਰ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਕੇਂਦਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸ੍ਰੀ ਕੀਰਤਪੁਰ ਸਾਹਿਬ ਖੇਤਰ ਦੇ ਵਿਕਾਸ ਨੂੰ ਵੀ ਹੋਰ ਗਤੀ ਦਿੱਤੀ ਜਾਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਅਠਵਾਲ,ਰਤਨਲਾਲਧਨੇੜਾ, ਮੰਡਲ ਪ੍ਰਧਾਨ ਸੁਬੇਗ ਸਿੰਘ, ਗਿਰਜਾ ਸ਼ੰਕਰ ਦਿਵੇਦੀ, ਰਜਨੀਸ਼ ਜੋਸ਼ੀ, ਸੂਬਾ ਸਿੰਘ, ਸੌਰਵ ਪੰਡਿਤ, ਮੰਡਲ ਪ੍ਰਧਾਨ ਮੋਹਿਤ ਸ਼ਰਮਾ, ਵਰਿੰਦਰ ਵਿੱਕੀ, ਹਰਮਨ ਪ੍ਰਿੰਸ, ਜਗਦੀਪ ਪਿੰਕੂ, ਪਵਨ ਮਹਿੰਦਾਲੀ, ਅਦਿੱਤਿਆ ਝਿੰਜੜੀ, ਪ੍ਰਦੀਪ ਕੋਟਲਾ, ਸ਼ਿਆਮ ਸੁੰਦਰ ਰੰਗਾ, ਡਾ ਲੋਕ ਬੰਧੂ ਗੌਤਮ , ਸ਼ਿਵ ਬੇਦੀ, ਦਵਿੰਦਰ ਕੌਂਸਲ, ਸੋਨੂੰ ਸਾਬਕਾ ਸਰਪੰਚ ਪਿੰਡ ਦੇਹਣੀ, ਗਿਆਨ ਚੰਦ ਭਾਗੀਰਥ ,ਹਰਸ਼ਿਤ ਜੋਸ਼ੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਾਰਡ ਨੰਬਰ 1 ਤੇ 2 ਤੋਂ ਵੱਡੀ ਗਿਣਤੀ ’ਚ ਲੋਕ ਭਾਜਪਾ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।