07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਤਨਖ਼ਾਹ ਨਾ ਮਿਲਣ ’ਤੇ ਵਣ-ਵਿਭਾਗ ਦੇ ਡੇਲੀਵੇਜ ਕਾਮਿਆਂ ਨੇ ਦਿੱਤਾ ਧਰਨਾ

ਨੂਰਪੁਰ ਬੇਦੀ, 6 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਨੂਰਪੁਰ ਬੇਦੀ ਰੇਂਜ ਅਧੀਨ ਕੰਮ ਕਰਦੇ ਵਣ ਵਿਭਾਗ ਦੇ ਡੇਲੀਵੇਜ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਵਣ ਰੇਂਜ ਦਫ਼ਤਰ ਨੂਰਪੁਰ ਬੇਦੀ ਦੇ ਬਾਹਰ ਰੋਹ ਭਰਪੂਰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ, ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਅਜੀਤ ਡੈਸਕ 07-08-2026
ਨੂਰਪੁਰ ਬੇਦੀ, 6 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਨੂਰਪੁਰ ਬੇਦੀ ਰੇਂਜ ਅਧੀਨ ਕੰਮ ਕਰਦੇ ਵਣ ਵਿਭਾਗ ਦੇ ਡੇਲੀਵੇਜ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਵਣ ਰੇਂਜ ਦਫ਼ਤਰ ਨੂਰਪੁਰ ਬੇਦੀ ਦੇ ਬਾਹਰ ਰੋਹ ਭਰਪੂਰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ, ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਵੀਕਾਂਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੰਗਲਾਤ ਵਿਭਾਗ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਦੀ ਸੀਨੀਅਰਤਾ ਸੂਚੀ ਨੂੰ ਸਾਲ 2026 ਤੱਕ ਅੱਪਡੇਟ ਕੀਤਾ ਜਾਵੇ ਅਤੇ ਕਰਮਚਾਰੀਆਂ ਦੇ ਹੋਰ ਲੰਬਿਤ ਮਸਲਿਆਂ ਦਾ ਵੀ ਜਲਦੀ ਹੱਲ ਕੀਤਾ ਜਾਵੇ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਜੇਕਰ ਤਨਖ਼ਾਹਾਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵਲੋਂ ਸੂਬਾ ਪੱਧਰ ‘ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਰਵੀਕਾਂਤ, ਰੇਂਜ ਸੈਕਟਰੀ ਕੁਲਵਿੰਦਰ ਸਿੰਘ, ਹਰਮੇਸ਼ ਚੰਦ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਭਾਗ ਸਿੰਘ, ਕੇਸਰ, ਅਵਤਾਰ ਸਿੰਘ, ਮੁਕੇਸ਼, ਸ਼ੰਕਰ, ਸੋਹਣ, ਗੁਰਬਖ਼ਸ਼ ਕੁਮਾਰ, ਕੁਲਵਿੰਦਰ ਸਿੰਘ ਤੇ ਗੁਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਜੰਗਲਾਤ ਵਿਭਾਗ ਦੇ ਡੇਲੀਵੇਜ਼ ਕਰਮਚਾਰੀ ਤੇ ਯੂਨੀਅਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਜ਼ਾਰਾਂ ਕਰੋੜ ਰੁ. ਦੇ ਵਿਕਾਸ ਦੇ ਦਾਅਵਿਆਂ ਦੀ ਖਰੜ ਦੀਆਂ ਟੁੱਟੀਆਂ ਸੜਕਾਂ ਖੋਲ੍ਹ ਰਹੀਆਂ ਨੇ ਪੋਲ- ਬੰਨੀ ਕੰਗ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਅਸੀਂ ਘਾਟ ਦੀ ਪਵਿੱਤਰਤਾ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ - ਸ਼ੇਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।