ਨੂਰਪੁਰ ਬੇਦੀ, 06 ਅਗਸਤ (ਹਰਦੀਪ ਸਿੰਘ ਢੀਂਡਸਾ)- ਸੀ. ਐਸ. ਸੀ. ਨੂਰਪੁਰ ਬੇਦੀ ਦੀ ਐਸ. ਐਮ. ਓ ਡਾ. ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੰਬਾਕੂ ਵਿਰੋਧੀ ਕੰਪੇਨ ਤਹਿਤ ਤੰਬਾਕੂ ਦੇ ਮਾੜੇ ਪ੍ਰਭਾਵ, ਕਟੱਪਾ ਐਕਟ ਸਬੰਧੀ ਦੁਕਾਨਦਾਰਾ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੁਪਰਵਾਇਜਰ ਰਾਜੇਸ਼ ਕੁਮਾਰ ਨੇ ਆਪਣੇ ਸੰਬੋਧਨ ‘ਚ ‘’ਤੰਬਾਕੂ ਛੱਡੋ ਜ਼ਿੰਦਗੀ ਜਿੱਤੋ’’ ਦਾ ਸੁਨੇਹਾ ਦਿੰਦੇ ਹੋਇਆ ਕਿਹਾ ਕੀ ਤੰਬਾਕੂ ਦੀ ਵਰਤੋਂ ਨੌਜਵਾਨ ਪੀੜੀ ਦੀ ਸਿਹਤ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ । ਇਸ ਦੇ ਮਾੜੇ ਪ੍ਰਭਾਵ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਦਿਸਾਂ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ‘’ਦੁਖੁ ਦਾਰੂ ਸੁਖੁ ਰੋਗੁ ਭਇਆ’’ ਤਥਾ ‘’ਸੁਖਹੁ ਉਠੇ ਰੋਗ ਪਾਪ ਕਮਾਇਆ॥’’ ਨੌਜਵਾਨ ਐਸ਼ਪ੍ਰਸਤੀ ਵਿਚ ਪੈ ਗਏ ਹਨ । ਕਿਰਤ ਛੱਡ ਗਏ, ਖਾਣਾ, ਪੀਣਾ, ਹੱਸਣਾ, ਸੌਣਾ ਵਿੱਸਰ ਗਿਆ ਹੈ । ਤੰਬਾਕੂ ਨੋਸ਼ੀ ਦੇ ਮਾੜੇ ਪ੍ਰਭਾਵ ਤੋਂ ਬਚਾਓ ਅਤੇ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਭਵਿੱਖ ਵੱਲ ਮੋੜ ਲਈ ਤੰਬਾਕੂ ਮੁਕਤ ਸਮਾਜ ਤਹਿਤ ਬਲਾਕ ਨੂਰਪੁਰ ਬੇਦੀ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਮੁਹਿੰਮ ਚਲਾਈ ਹੋਈ ਹੈ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕਟੱਪਾ ਐਕਟ ਰਾਹੀਂ (ਸਿਗਰਟ ਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਇਸ ਮੌਕੇ ਸਿਹਤ ਕਰਮਚਾਰੀ ਤਰਨਜੀਤ ਸਿੰਘ, ਸ਼ਿਵ ਕੁਮਾਰ, ਪਰਮਿੰਦਰ ਸਿੰਘ ਹਾਜ਼ਰ ਸੀ ।