06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਧੂਵਨ ਸਕੂਲ ਵਿਖੇ ਤਖਤਗੜ੍ਹ ਜ਼ੋਨ ਦੇ ਸਕੂਲਾਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 6 ਅਗਸਤ (ਹਰਦੀਪ ਸਿੰਘ ਢੀਂਡਸਾ)- ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ 70ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਖੇਡਾਂ ਤਹਿਤ ਤਖਤਗੜ੍ਹ ਜ਼ੋਨਲ ਪੱਧਰੀ ਬੈਡਮਿੰਟਨ ਮੁਕਾਬਲੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਗਏ। ਮੁਕਾਬਲਿਆਂ ਦਾ ਰਸਮੀ ਉਦਘਾਟਨ ਸਕੂਲ ਦੇ ਚੇਅਰਮੈਨ ਅਮਿੱਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ ਅਤੇ ਅਨੂ ਕੌਸ਼ਲ ਨੇ ਸਾਂਝੇ ਤੌਰ ‘ਤੇ ਕੀਤਾ।

ਅਜੀਤ ਡੈਸਕ 07-08-2026
ਨੂਰਪੁਰ ਬੇਦੀ, 6 ਅਗਸਤ (ਹਰਦੀਪ ਸਿੰਘ ਢੀਂਡਸਾ)- ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ 70ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਖੇਡਾਂ ਤਹਿਤ ਤਖਤਗੜ੍ਹ ਜ਼ੋਨਲ ਪੱਧਰੀ ਬੈਡਮਿੰਟਨ ਮੁਕਾਬਲੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਗਏ। ਮੁਕਾਬਲਿਆਂ ਦਾ ਰਸਮੀ ਉਦਘਾਟਨ ਸਕੂਲ ਦੇ ਚੇਅਰਮੈਨ ਅਮਿੱਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ ਅਤੇ ਅਨੂ ਕੌਸ਼ਲ ਨੇ ਸਾਂਝੇ ਤੌਰ ‘ਤੇ ਕੀਤਾ। ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਆਧਾਰ ਹਨ। ਉਨ੍ਹਾਂ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-14 ਲੜਕਿਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬੜਵਾ ਨੇ ਦੂਜਾ ਅਤੇ ਮਧੂਵਨ ਵਾਟਿਕਾ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਨੇ ਪਹਿਲਾ ਅਤੇ ਮਧੂਵਨ ਵਾਟਿਕਾ ਪਬਲਿਕ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ ਟੀਮ ਚੈਂਪੀਅਨ ਰਹੀ, ਜਦਕਿ ਸਰਕਾਰੀ ਹਾਈ ਸਕੂਲ ਬੜਵਾ ਨੇ ਦੂਜਾ ਅਤੇ ਟਿੱਬਾ ਨੰਗਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿਚ ਵੀ ਮਧੂਵਨ ਵਾਟਿਕਾ ਪਬਲਿਕ ਸਕੂਲ ਨੇ ਪਹਿਲਾ ਸਥਾਨ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿਚ ਮਧੂਵਨ ਵਾਟਿਕਾ ਪਬਲਿਕ ਸਕੂਲ ਨੇ ਪਹਿਲਾ ਅਤੇ ਟਿੱਬਾ ਨੰਗਲ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-19 ਲੜਕੀਆਂ ਦੇ ਵਰਗ ਵਿਚ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ ਟੀਮ ਵਿਜੇਤਾ ਰਹੀ। ਇਸ ਮੌਕੇ ਅਵਿਨਾਸ਼ ਕੁਮਾਰ, ਦੀਪੰਕਰ ਕੌਸ਼ਲ, ਲਖਬੀਰ ਸਿੰਘ, ਮਨਪ੍ਰੀਤ ਕੌਰ, ਬਿਮਲ ਸੈਣੀ, ਧਰਮਵੀਰ ਸਿੰਘ, ਮਨਦੀਪ ਕੌਰ, ਅਭੀਸ਼ੇਕ ਪਾਲ, ਕੋਚ ਲੱਕੀ, ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਅੱਠਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਮਹੱਤਵ ਬਾਰੇ ਦੱਸਿਆ ਆਤਮ ਹੱਤਿਆ ਨਾਲ ਕਦੇ ਵੀ ਕੁਝ ਵੀ ਹਾਸਿਲ ਨਹੀਂ ਹੁੰਦਾ - ਡਾ . ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।