ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ
ਰੂਪਨਗਰ, 7 ਅਗਸਤ (ਯਸ਼ਵੰਤ ਬੱਸੀ)- ਅੰਤਰਰਾਸ਼ਟਰੀ ਪੱਧਰ ਦੀ ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਅਤੇ ਚਰਨ ਸਿੰਘ ਭਾਟੀਆ ਪ੍ਰਧਾਨ, ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸਭਾ ਰੋਪੜ ਨੇ ਦੱਸਿਆ ਕਿ ਇਸ ਵਾਰ ਵੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਰੂਪਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।
ਸ
ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ।
08-08-2026
ਰੂਪਨਗਰ, 7 ਅਗਸਤ (ਯਸ਼ਵੰਤ ਬੱਸੀ)- ਅੰਤਰਰਾਸ਼ਟਰੀ ਪੱਧਰ ਦੀ ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਅਤੇ ਚਰਨ ਸਿੰਘ ਭਾਟੀਆ ਪ੍ਰਧਾਨ, ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸਭਾ ਰੋਪੜ ਨੇ ਦੱਸਿਆ ਕਿ ਇਸ ਵਾਰ ਵੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਰੂਪਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਜਿਸ ਤਹਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਤੋਂ 9 ਅਗਸਤ 2026 ਦਿਨ ਐਤਵਾਰ ਨੂੰ ਸਵੇਰੇ 8:30 ਵਜੇ ਮਰੀਜ਼ਾਂ ਦੀ ਸਿਹਤਯਾਬੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਰੂਪਨਗਰ ਦੇ ਸਮੂਹ ਹਸਪਤਾਲਾਂ ਵਿਚ ਦਾਖਿਲ ਮਰੀਜ਼ਾਂ ਨੂੰ ਜਿੱਥੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਲਿਟਰੇਚਰ ਦਿੱਤਾ ਜਾਂਦਾ ਹੈ, ਉੱਥੇ ਹੀ ਮਰੀਜਾਂ ਨੂੰ ਰਸ, ਬਿਸਕੁਟ ਮੌਸਮੀ ਫਲ, ਛੋਟਾ ਤੋਲੀਆ ਅਤੇ ਦਵਾਈਆਂ ਆਦਿ ਵੀ ਦਿੱਤੀਆਂ ਜਾਣਗੀਆਂ। ਪ੍ਰਬੰਧਕਾਂ ਨੇ ਸੰਗਤਾਂ ਨੂੰ ਇਸ ਮਹਾਨ ਕਾਰਜ ਵਿਚ ਸਹਿਯੋਗ ਅਤੇ ਸਮਾਗਮ ਵਿਚ ਪਰਿਵਾਰ ਸਮੇਤ ਸ਼ਿਰਕਤ ਕਰਨ ਲਈ ਬੇਨਤੀ ਕੀਤੀ।