ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਮੋਰਿੰਡਾ, 10 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਨਰਿੰਦਰ ਕੌਰ ਸੰਧਾਰੀ ਮਾਜਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਉਣ ਮਹੀਨੇ ਦਾ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਪਿੰਡ ਦੀਆਂ ਨੌਜਵਾਨ ਲੜਕੀਆਂ ਵਲੋਂ ਗਿੱਧਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਪਿੰਡ ਦੀਆਂ ਮੁਟਿਆਰਾਂ।
11-08-2026