ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਤਹਿਸੀਲਦਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸੁਤੰਤਰਤਾ ਦਿਵਸ ਦਾ ਮੁੱਖ ਸਮਾਰੋਹ 15 ਅਗਸਤ ਨੂੰ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਜੰਗੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਸੁਤੰਤਰਤਾ ਦਿਵਸ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕਰਦੇ ਹੋਏ ਤਹਿਸੀਲਦਾਰ ਸੁਮਿਤ ਸਿੰਘ ਢਿੱਲੋਂ।
12-08-2026