12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ੌਜ ਮੁਖੀ ਜਨਰਲ ਧੀਰਜ ਸੇਠ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਰਤੀ ਫ਼ੌਜ ਦੇ ਮੁਖੀ ਜਨਰਲ ਧੀਰਜ ਸੇਠ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੀ ਸੁਰੱਖਿਆ, ਸਰਹੱਦੀ ਇਲਾਕਿਆਂ ਦੀਆਂ ਚੁਣੌਤੀਆਂ ਅਤੇ ਸਿਵਲ-ਫ਼ੌਜੀ ਤਾਲਮੇਲ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਚੰਡੀਗੜ੍ਹ ਦੇ ਪੰਜਾਬ ਲੋਕ ਭਵਨ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫ਼ਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ, ਏ.

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਚੰਡੀਗੜ੍ਹ ਪੰਜਾਬ ਲੋਕ ਭਵਨ ਵਿਖੇ ਮੁਲਾਕਾਤ ਕਰਨ ਪਹੁੰਚੇ ਭਾਰਤੀ ਫ਼ੌਜ ਦੇ ਮੁਖੀ ਜਨਰਲ ਧੀਰਜ ਸੇਠ ਦਾ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ। ਅਜੀਤ ਤਸਵੀਰ 12-08-2026
ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਰਤੀ ਫ਼ੌਜ ਦੇ ਮੁਖੀ ਜਨਰਲ ਧੀਰਜ ਸੇਠ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੀ ਸੁਰੱਖਿਆ, ਸਰਹੱਦੀ ਇਲਾਕਿਆਂ ਦੀਆਂ ਚੁਣੌਤੀਆਂ ਅਤੇ ਸਿਵਲ-ਫ਼ੌਜੀ ਤਾਲਮੇਲ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਚੰਡੀਗੜ੍ਹ ਦੇ ਪੰਜਾਬ ਲੋਕ ਭਵਨ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫ਼ਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ, ਏ.ਵੀ.ਐੱਸ.ਐੱਮ., ਐਸ.ਐਮ. ਸਮੇਤ ਫ਼ੌਜੀ ਹੈੱਡਕੁਆਰਟਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਫ਼ੌਜ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਨਰਲ ਧੀਰਜ ਸੇਠ ਦੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇਹ ਪਹਿਲੀ ਮੁਲਾਕਾਤ ਸੀ। ਪੰਜਾਬ ਦੇ ਰਾਜਪਾਲ ਹੋਣ ਦੇ ਨਾਲ-ਨਾਲ ਕਟਾਰੀਆ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਜਿਸ ਕਾਰਨ ਮੁਲਾਕਾਤ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਗੱਲਬਾਤ ਦੌਰਾਨ ਸਿਵਲ ਅਤੇ ਫ਼ੌਜੀ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ, ਖੇਤਰੀ ਸੁਰੱਖਿਆ ਅਤੇ ਸਰਹੱਦੀ ਖੇਤਰਾਂ ਦੀ ਸਥਿਤੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਜਨਰਲ ਧੀਰਜ ਸੇਠ ਨੇ ਰਾਸ਼ਟਰ ਨਿਰਮਾਣ ਤੇ ਦੇਸ਼ ਦੀ ਸੁਰੱਖਿਆ ਲਈ ਭਾਰਤੀ ਫ਼ੌਜ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਫ਼ੌਜ ਦੇਸ਼ ਦੀ ਸੁਰੱਖਿਆ ਨਾਲ ਸਬੰਧਿਤ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫ਼ੌਜ ਮੁਖੀ ਨੇ ਪੰਜਾਬ ਸਰਕਾਰ ਵਲੋਂ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇਸ ਸਬੰਧੀ ਰਾਜ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਰਾਜਪਾਲ ਨੂੰ ਅੰਦਰੂਨੀ ਸੁਰੱਖਿਆ ਨਾਲ ਸਬੰਧਿਤ ਤਾਜ਼ਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਨਾਲ ਸਬੰਧਿਤ ਕੰਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੰਦਰੂਨੀ ਸੁਰੱਖਿਆ, ਸਰਹੱਦੀ ਸ਼ਾਂਤੀ, ਕੁਦਰਤੀ ਆਫ਼ਤਾਂ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਅਤੇ ਬਾਹਰੀ ਖ਼ਤਰਿਆਂ ਨਾਲ ਨਜਿੱਠਣ ਲਈ ਦੋਵਾਂ ਧਿਰਾਂ ਵਿਚਕਾਰ ਆਪਸੀ ਵਿਸ਼ਵਾਸ ਅਤੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਸਰਕਾਰੀ ਬਹੁ-ਤਕਨੀਕੀ ਕਾਲਜ ਖ਼ੂਨੀਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ 24 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।