12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਪਿੰਡ ਓਇੰਦ ਦੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਜਾਰੀ

ਐੱਸ. ਏ.

ਪਿੰਡ ਓਇੰਦ ਦੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਤੇ ਪ੍ਰਬੰਧਕ। ਤਸਵੀਰ : ਬਿੱਲਾ ਅਕਾਲਗੜ੍ਹੀਆ 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਕਪਿਲ ਵਧਵਾ)- ਥਾਣਾ ਮਟੌਰ ਅਧੀਨ ਪੈਂਦੇ ਇਲਾਕੇ ‘ਚ 102 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਮਾਮਲੇ ‘ਚ ਮੁਹਾਲੀ ਅਦਾਲਤ ਨੇ ਮੁਲਜ਼ਮ ਵਿਕਾਸ ਵਾਸੀ ਨਿਊ ਜਵਾਹਰ ਨਗਰ ਅੰਮ੍ਰਿਤਸਰ ਨੂੰ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਪਹਿਲਾਂ ਹੀ ਕੱਟੀ ਜੇਲ੍ਹ ਦੀ ਸਜ਼ਾ ਭੁਗਤੀ ਮੰਨਦਿਆਂ 2 ਹਜ਼ਾਰ ਰੁ. ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ। ਜੁਰਮਾਨਾ ਨਾ ਭਰਨ ਦੀ ਸੂਰਤ ‘ਚ ਉਸ ਨੂੰ 7 ਦਿਨ ਹੋਰ ਸਖ਼ਤ ਕੈਦ ਕੱਟਣੀ ਪਵੇਗੀ। ਵਿਸ਼ੇਸ਼ ਅਦਾਲਤ ਦੇ ਜੱਜ ਹਰਦੀਪ ਸਿੰਘ ਵਲੋਂ ਅੱਜ ਸੁਣਾਏ ਗਏ ਫ਼ੈਸਲੇ ਅਨੁਸਾਰ ਇਹ ਮਾਮਲਾ ਥਾਣਾ ਮਟੌਰ ਵਿਖੇ 19 ਸਤੰਬਰ 2023 ਨੂੰ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਪੁਲਿਸ ਮੁਤਾਬਿਕ ਏ. ਐੱਸ. ਆਈ. ਜਗਪਾਲ ਸਿੰਘ ਪੁਲਿਸ ਪਾਰਟੀ ਸਮੇਤ ਗੋਲ ਚੌਕ ਮਟੌਰ ਵਿਖੇ ਗਸ਼ਤ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਸੈਕਟਰ-70 ਵਲੋਂ ਆ ਰਹੀ ਇਕ ਐੱਸ. ਐਕਸ.-4 ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਕਾਰ ਦੇ ਡੈਸ਼ਬੋਰਡ ‘ਚੋਂ 36 ਗ੍ਰਾਮ ਹੈਰੋਇਨ ਅਤੇ ਮੁਲਜ਼ਮ ਦੀ ਪੈਂਟ ਦੀ ਖੱਬੀ ਜੇਬ ‘ਚੋਂ 66 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ ਕੁੱਲ 102 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਮਾਮਲੇ ‘ਚ ਮੁਲਜ਼ਮ ਵਿਕਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਦਾਲਤੀ ਕਾਰਵਾਈ ਦੌਰਾਨ ਕੈਮੀਕਲ ਐਗਜ਼ਾਮੀਨਰ ਦੀ ਰਿਪੋਰਟ ਰਾਹੀਂ ਬਰਾਮਦ ਪਦਾਰਥ ਦੇ ਹੈਰੋਇਨ ਹੋਣ ਦੀ ਪੁਸ਼ਟੀ ਹੋਈ। ਅਦਾਲਤ ਨੇ ਪੁਲਿਸ ਦੇ ਗਵਾਹਾਂ ਦੀ ਗਵਾਹੀ ਅਤੇ ਪੇਸ਼ ਕੀਤੇ ਸਬੂਤਾਂ ਨੂੰ ਵਿਚਾਰਨ ਉਪਰੰਤ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਵਲੋਂ ਸੁਣਾਏ ਗਏ ਫ਼ੈਸਲੇ ਅਨੁਸਾਰ 102 ਗ੍ਰਾਮ ਹੈਰੋਇਨ ਗ਼ੈਰ-ਵਪਾਰਕ ਮਾਤਰਾ ਦੇ ਦਾਇਰੇ ‘ਚ ਆਉਂਦੀ ਹੈ। ਅਦਾਲਤ ਨੇ ਰਿਕਾਰਡ ਅਨੁਸਾਰ ਮੁਲਜ਼ਮ ਵਲੋਂ 1,057 ਦਿਨ ਹਿਰਾਸਤ ‘ਚ ਬਿਤਾਏ ਜਾਣ ਨੂੰ ਧਿਆਨ ‘ਚ ਰੱਖਦਿਆਂ ਪਹਿਲਾਂ ਹੀ ਕੱਟੀ ਸਜ਼ਾ ਨੂੰ ਕਾਫ਼ੀ ਤੇ ਢੁਕਵੀਂ ਸਜ਼ਾ ਮੰਨਿਆ। ਇਸ ਤੋਂ ਇਲਾਵਾ ਦੋਸ਼ੀ ਨੂੰ 2 ਹਜ਼ਾਰ ਰੁ. ਜੁਰਮਾਨਾ ਵੀ ਲਗਾਇਆ ਗਿਆ ਅਤੇ ਜੁਰਮਾਨਾ ਅਦਾ ਨਾ ਕਰਨ ‘ਤੇ 7 ਦਿਨਾਂ ਦੀ ਹੋਰ ਸਖ਼ਤ ਕੈਦ ਕੱਟਣ ਦਾ ਹੁਕਮ ਦਿੱਤਾ ਗਿਆ।
ਪਿਛਲੀ ਖ਼ਬਰ ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫ਼ਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।