13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਰੋਸ ਮੁਜ਼ਾਹਰਾ

ਰੂਪਨਗਰ,12 ਅਗਸਤ (ਯਸ਼ਵੰਤ ਬੱਸੀ)- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ (ਟੌਹੜਾ) ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਡੀ. ਏ.

ਅਜੀਤ ਡੈਸਕ 13-08-2026
ਰੂਪਨਗਰ,12 ਅਗਸਤ (ਯਸ਼ਵੰਤ ਬੱਸੀ)- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ (ਟੌਹੜਾ) ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਡੀ.ਏ., ਪੇਅ ਕਮਿਸ਼ਨ ਦੇ ਬਕਾਏ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ ਨੇ ਦੱਸਿਆ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਵਿਸਾਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਹਨਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨੂੰ ਰੋਜ਼ਾਨਾ ਗੈਰ ਕਾਨੂੰਨੀ ਢੰਗ ਨਾਲ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ। ਇਸ ਮੌਕੇ ਨਿਰਮਲ ਸਿੰਘ ਲੋਦੀਮਾਜਰਾ, ਮਾਸਟਰ ਜਗਤਾਰ ਸਿੰਘ, ਹਰਦੇਵ ਸਿੰਘ ਖੇੜੀ ਅਤੇ ਮਾਸਟਰ ਅਵਤਾਰ ਸਿੰਘ ਨੇ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਤੇ ਕੋਈ ਭਰੋਸਾ ਨਹੀਂ ਰਿਹਾ, ਸਰਕਾਰ ਦੇ ਇਸ ਰਵਈਏ ਨੇ ਇਨ੍ਹਾਂ ਵਰਗਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਕੀਤਾ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਅਤੇ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਤਿਰੰਗੇ ਝੰਡੇ ਖਿੱਲਰੇ ਮਿਲਣ ਦੇ ਮਾਮਲੇ ’ਚ ਕੇਸ ਦਰਜ ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਕੇ ਦੋਸ਼ੀਆਂ ਦੀ ਪਛਾ... ਅਗਲੀ ਖ਼ਬਰ ਅੰਗ ਦਾਨ ਪ੍ਰਤੀ ਜਾਗਰੂਕਤਾ ਲੋੜਵੰਦ ਮਰੀਜ਼ਾਂ ਲਈ ਆਸ ਦੀ ਕਿਰਨ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।