ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ
ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਯੁਵਾ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਿਤ ਕਰਕੇ ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।
ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਅਤੇ ਪ੍ਰੋਫੈਸਰ ਸਾਹਿਬਾਨ ਯਾਦਗਾਰੀ ਤਸਵੀਰ ਦੌਰਾਨ।
14-08-2026