14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਮੁੰਡੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ, 13 ਅਗਸਤ (ਤਰਲੋਚਨ ਸਿੰਘ ਕੰਗ)- ਪਿੰਡ ਮੁੰਡੀਆਂ ਵਿਖੇ ਰੀਤੀ ਰਿਵਾਜ਼ਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਤੀਆਂ ਦੇ ਸਮਾਗਮ ਵਿਚ ਸੁਖਵਿੰਦਰ ਸਿੰਘ ਮੀਤ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਤੇ ਪ੍ਰਿੰਸੀਪਲ ਪੁਸ਼ਪਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 14-08-2026
ਮੋਰਿੰਡਾ, 13 ਅਗਸਤ (ਤਰਲੋਚਨ ਸਿੰਘ ਕੰਗ)- ਪਿੰਡ ਮੁੰਡੀਆਂ ਵਿਖੇ ਰੀਤੀ ਰਿਵਾਜ਼ਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਤੀਆਂ ਦੇ ਸਮਾਗਮ ਵਿਚ ਸੁਖਵਿੰਦਰ ਸਿੰਘ ਮੀਤ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਤੇ ਪ੍ਰਿੰਸੀਪਲ ਪੁਸ਼ਪਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪੰਚਾਇਤ ਮੈਂਬਰ ਦਵਿੰਦਰ ਕੌਰ ਦੇ ਘਰ ਤੋਂ ਕੀਤੀ ਗਈ। ਇਸ ਮੌਕੇ ਪੁਰਾਣੇ ਪੰਜਾਬੀ ਰੀਤੀ ਰਿਵਾਜ਼ਾਂ ਅਨੁਸਾਰ ਸੰਧਾਰਾ ਦੇ ਕੇ ਪਿੰਡ ਦੀਆਂ ਧੀਆਂ ਦਾ ਸਨਮਾਨ ਵੀ ਕੀਤਾ ਗਿਆ। ਮੁਟਿਆਰਾਂ ਨੇ ਗਿੱਧਾ ਅਤੇ ਪੰਜਾਬੀ ਲੋਕ ਗੀਤ ਗਾ ਕੇ ਪੇਸ਼ਕਾਰੀਆਂ ਦਿੱਤੀਆਂ। ਔਰਤਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟੇਜ ਸੈਕਟਰੀ ਹਰਜੀਤ ਕੌਰ, ਸੁਖਵਿੰਦਰ ਕੌਰ ਗਾਜ਼ੀਪੁਰ, ਗੁਰਜੀਤ ਸਿੰਘ, ਰਵਿੰਦਰ ਪਾਲ ਸਿੰਘ, ਰਘਵੀਰ ਸਿੰਘ, ਪੰਚਾਇਤ ਮੈਂਬਰ ਸੁਖਜਿੰਦਰ ਕੌਰ, ਪੰਚਾਇਤ ਮੈਂਬਰ ਲਾਭ ਸਿੰਘ, ਜਸਮੇਲ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਗੁਰਦੀਪ ਕੌਰ, ਬੇਅੰਤ ਕੌਰ ਤੇ ਜਸਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੋਣ ਸਰਵੇਖਣਾਂ ’ਚ ਨਿੱਜਤਾ ਦੇ ਹੱਕ ’ਤੇ ਲੱਗੇ ਸਵਾਲੀਆ ਨਿਸ਼ਾਨ, ‘ਡੂ ਨਾਟ ਡਿਸਟਰਬ’ ਸੇਵਾ ਵੀ ਹੋਈ ਬੇਅਸਰ ਅਗਲੀ ਖ਼ਬਰ ਜੀਨੀਅਸ ਇੰਟਰਨੈਸ਼ਨਲ ਸਕੂਲ ਵਿਚ ਮਾਪਿਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।