ਪਵਿੱਤਰ ਕਲਸ਼ ਯਾਤਰਾ ਦਾ ਹਾਜੀਪੁਰ ਵਿਚ ਹੋਇਆ ਸ਼ਾਨਦਾਰ ਸਵਾਗਤ
ਹਾਜੀਪੁਰ, 14 ਅਗਸਤ (ਜੋਗਿੰਦਰ ਸਿੰਘ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਦਾ ਕਸਬਾ ਹਾਜੀਪੁਰ ਵਿਖੇ ਮੰਡਲ ਪ੍ਰਧਾਨ ਭਾਜਪਾ ਸ਼ੰਮੀ ਵਿਸ਼ੇਸ਼ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ ਜਿਸ ਵਿਚ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਲਸ਼ ਯਾਤਰਾ ਦਾ ਬਾਜ਼ਾਰਾਂ ਵਿਚ ਕਸਬਾ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਅਜੀਤ ਡੈਸਕ
15-08-2026