15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਰਾਮ ਲੀਲ੍ਹਾ ਕਮੇਟੀ ਨੂੰ ਵਿਧਾਇਕ ਘੁੰਮਣ ਵਲੋਂ 1 ਲੱਖ ਰੁਪਏ ਦਾ ਚੈੱਕ ਭੇਟ

ਦਸੂਹਾ, 14 ਅਗਸਤ (ਕੌਸ਼ਲ)- ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸਭਿਆਚਾਰਕ ਕਾਰਜਾਂ ਲਈ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹੈ।

ਅਜੀਤ ਡੈਸਕ 15-08-2026
ਦਸੂਹਾ, 14 ਅਗਸਤ (ਕੌਸ਼ਲ)- ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸਭਿਆਚਾਰਕ ਕਾਰਜਾਂ ਲਈ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਲੋਕ ਹਿਤ ਵਿਚ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ, ਸਭਿਆਚਾਰਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਸਭਿਆਚਾਰਕ ਵਿਰਸੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸਰਕਾਰ ਵੱਲੋਂ ਅਜਿਹੇ ਲੋਕ-ਹਿਤ ਕਾਰਜਾਂ ਨੂੰ ਲੋੜ ਅਨੁਸਾਰ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਕੈਸ਼ੀਅਰ ਪਵਨ ਕੁਮਾਰ ਸ਼ਰਮਾ, ਰਮਨੀਕ ਮੋਨੂੰ, ਮੁਨੀਸ਼ ਮਨੀ, ਪਵਨ ਭੋਲੂ, ਮਹਿੰਦਰ ਸਿੰਘ, ਵਿਕੀ ਭੱਲਾ, ਅਰੁਣ ਰਿਸ਼ੀ, ਬਲਦੇਵ ਠਾਕੁਰ, ਤਰੁਣ ਖੁੱਲਰ, ਚੰਦਰ ਸ਼ੇਖਰ ਬੰਟੀ, ਅਮਰਪ੍ਰੀਤ ਸੋਨੂੰ, ਚਮਨ ਲਾਲ, ਬਿੰਦੂ ਘੁੰਮਣ ਅਤੇ ਕੰਵਲਪ੍ਰੀਤ ਸੰਧੂ ਸਮੇਤ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ। ਕਮੇਟੀ ਮੈਂਬਰਾਂ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਿਯੋਗ ਨਾਲ ਸ੍ਰੀ ਰਾਮ ਲੀਲ੍ਹਾ ਦੇ ਆਯੋਜਨ ਨੂੰ ਹੋਰ ਸੁਚੱਜੇ ਢੰਗ ਨਾਲ ਕਰਵਾਉਣ ਵਿਚ ਮਦਦ ਮਿਲੇਗੀ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਸੂਹਾ ਵਿਖੇ ਐਨ.ਸੀ.ਸੀ. ਕੈਡਟਾਂ ਦੀ ਭਰਤੀ ਤੇ ਚੋਣ ਮੁਹਿੰਮ ਅਗਲੀ ਖ਼ਬਰ ਪਵਿੱਤਰ ਧਾਰਮਿਕ ਅਸਥਾਨਾਂ ਵਿਚ ਕਿਸੇ ਵੀ ਵਿਅਕਤੀ ਉੱਤੇ ਹਮਲਾ ਧਾਰਮਿਕ ਰਹੁ ਰੀਤਾਂ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਘਾਣ-ਇੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।