17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬੇਹੋਸ਼ ਮਿਲੇ ਵਿਅਕਤੀ ਦੀ ਹਸਪਤਾਲ ’ਚ ਹੋਈ ਮੌਤ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)- ਪਿੰਡ ਸੈਦਪੁਰਾ ‘ਚ ਬਿਜਲੀ ਗਰਿੱਡ ਦੇ ਸਾਹਮਣੇ ਗੰਦੇ ਨਾਲੇ ਦੇ ਸਲੈਬ ‘ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ।

ਅਜੀਤ ਡੈਸਕ 17-08-2026
ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)- ਪਿੰਡ ਸੈਦਪੁਰਾ ‘ਚ ਬਿਜਲੀ ਗਰਿੱਡ ਦੇ ਸਾਹਮਣੇ ਗੰਦੇ ਨਾਲੇ ਦੇ ਸਲੈਬ ‘ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ। ਪੁਲਿਸ ਨੇ ਮਾਮਲੇ ‘ਚ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕੀਤੀ ਹੈ। ਜਾਂਚ ਅਧਿਕਾਰੀ ਏ. ਐਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਡੇਰਾਬੱਸੀ ਅਨਾਜ ਮੰਡੀ ਨੇੜੇ ਵਾਰਡ ਨੰਬਰ-11 ਵਾਸੀ ਸੁਰੇਸ਼ ਕੁਮਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਬੀਤੀ ਦੁਪਹਿਰ ਕਰੀਬ 3 ਵਜੇ ਆਪਣੀ ਧੀ ਦੀ ਭਾਲ ‘ਚ ਪਿੰਡ ਸੈਦਪੁਰਾ ਸਥਿਤ ਬਿਜਲੀ ਗਰਿੱਡ ਨੇੜੇ ਗਿਆ ਸੀ। ਇਸ ਦੌਰਾਨ ਉਸਨੇ ਇੱਕ ਵਿਅਕਤੀ ਨੂੰ ਗੰਦੇ ਨਾਲੇ ਦੇ ਸਲੈਬ ‘ਤੇ ਬੇਹੋਸ਼ ਪਿਆ ਦੇਖਿਆ। ਉਸਨੇ ਵਿਅਕਤੀ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਜਵਾਬ ਨਾ ਮਿਲਿਆ। ਇਸ ਤੋਂ ਬਾਅਦ ਉਸਨੇ ਤੁਰੰਤ 112 ‘ਤੇ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੀ. ਸੀ. ਆਰ. ਟੀਮ ਮੌਕੇ ‘ਤੇ ਪਹੁੰਚੀ ਅਤੇ ਵਿਅਕਤੀ ਨੂੰ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ, ਜਿਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੂੰ ਮ੍ਰਿਤਕ ਦੇ ਕੱਪੜਿਆਂ ‘ਚੋਂ ਪਛਾਣ ਸੰਬੰਧੀ ਕੋਈ ਦਸਤਾਵੇਜ਼ ਨਹੀਂ ਮਿਲਿਆ। ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੁਲਿਸ ਮ੍ਰਿਤਕ ਦੀ ਪਛਾਣ ਦੇ ਨਾਲ-ਨਾਲ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਬਜ਼ੁਰਗਾਂ ਦੇ ਆਪਣਾ ਘਰ ਹਵੇਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।