18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਘਨੌਲੀ, (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਚ ਅੱਜ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।

ਅਜੀਤ ਡੈਸਕ 18-08-2026
ਘਨੌਲੀ, (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਚ ਅੱਜ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਮੈਡਮ ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਨੇ ਮਹੱਤਵਪੂਰਨ ਯੋਗਦਾਨ ਪਾਇਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਾਗਮ ਦੀ ਤਿਆਰੀ ਕਰਵਾਈ ਅਤੇ ਹਰ ਗਤੀਵਿਧੀ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਵਿਚ ਸਹਿਯੋਗ ਦਿੱਤਾ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼-ਭਗਤੀ ਦੇ ਰੰਗ ਵਿਚ ਰੰਗਿਆ ਹੋਇਆ ਸੀ। ਅੰਤ ਵਿਚ ਸਾਰਿਆਂ ਨੇ ‘ਜੈ ਹਿੰਦ’ ਅਤੇ “ਵੰਦੇ ਮਾਤਰਮ” ਦੇ ਨਾਅਰਿਆਂ ਨਾਲ ਦੇਸ਼ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ।
ਪਿਛਲੀ ਖ਼ਬਰ ਰੂਪਨਗਰ ’ਚ ਵੱਖ-ਵੱਖ ਥਾਈਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਪਿੰਡ ਥਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਉਚੇਚੇ ਤੌਰ ਤੇ ਵਿਧਾਇਕ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।