19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਖੇਡ ਮਸ਼ਾਲ ਦੇ ਰੂਪਨਗਰ ਪੁੱਜਣ ਦੀਆਂ ਤਿਆਰੀਆਂ ਮੁਕੰਮਲ-ਜ਼ਿਲ੍ਹਾ ਖੇਡ ਅਫ਼ਸਰ

ਰੂਪਨਗਰ, 18 ਅਗਸਤ (ਯਸ਼ਵੰਤ ਬੱਸੀ)- ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡ ਮਸ਼ਾਲ ਮਾਰਚ 19 ਅਗਸਤ 2026 ਨੂੰ ਰੂਪਨਗਰ ਦੇ ਇਤਿਹਾਸਕ ਨਹਿਰੂ ਸਟੇਡੀਅਮ ਵਿਖੇ ਪਹੁੰਚੇਗਾ। ਖੇਡ ਮਸ਼ਾਲ ਦੇ ਰੂਪਨਗਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸਥਾਨਕ ਖਿਡਾਰੀਆਂ ਵਲੋਂ ਭਰਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ। 19-08-2026
ਰੂਪਨਗਰ, 18 ਅਗਸਤ (ਯਸ਼ਵੰਤ ਬੱਸੀ)- ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡ ਮਸ਼ਾਲ ਮਾਰਚ 19 ਅਗਸਤ 2026 ਨੂੰ ਰੂਪਨਗਰ ਦੇ ਇਤਿਹਾਸਕ ਨਹਿਰੂ ਸਟੇਡੀਅਮ ਵਿਖੇ ਪਹੁੰਚੇਗਾ। ਖੇਡ ਮਸ਼ਾਲ ਦੇ ਰੂਪਨਗਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸਥਾਨਕ ਖਿਡਾਰੀਆਂ ਵਲੋਂ ਭਰਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਖੇਡ ਮਸ਼ਾਲ ਦੇ ਸਵਾਗਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਹਿਰੂ ਸਟੇਡੀਅਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਜ਼ਿਲ੍ਹੇ ਦੇ ਉੱਘੇ ਖਿਡਾਰੀ, ਕੋਚ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਪਤਵੰਤੇ ਸੱਜਣ ਸ਼ਿਰਕਤ ਕਰਨਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਮੌਕੇ ਖਿਡਾਰੀਆਂ ਵਲੋਂ ਸ਼ਾਮ 6 ਵਜੇ ਨਹਿਰੂ ਸਟੇਡੀਅਮ ਤੋਂ ਬੇਲਾ ਚੌਂਕ ਤੱਕ ਖੇਡ ਮਸ਼ਾਲ ਮਾਰਚ ਵੀ ਕੱਢਿਆ ਜਾਵੇਗਾ। ਇਹ ਮਾਰਚ ਖੇਡ ਭਾਵਨਾ, ਅਨੁਸ਼ਾਸਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ ਮੁਕਤ ਸਮਾਜ ਦਾ ਸੁਨੇਹਾ ਦੇਵੇਗਾ। ਖੇਡ ਵਿਭਾਗ ਤੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਵਲੋਂ ਸਮੂਹ ਖੇਡ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਨਹਿਰੂ ਸਟੇਡੀਅਮ ਵਿਖੇ ਪਹੁੰਚ ਕੇ ਇਸ ਯਾਦਗਾਰੀ ਮੌਕੇ ਦੇ ਗਵਾਹ ਬਣਨ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ।
ਪਿਛਲੀ ਖ਼ਬਰ ਆਪਣੇ ਮੋਟਰਸਾਈਕਲ ਦਾ ਨੰਬਰ ਕਿਸੇ ਹੋਰ ਵਾਹਨ ’ਤੇ ਵੇਖ ਕੇ ਹੈਰਾਨ ਰਹਿ ਗਿਆ ਮਾਲਕ ਅਗਲੀ ਖ਼ਬਰ ਹਰਸਿਮਰਤ ਸਿੰਘ ਛੇਤਰਾ ਨੇ ਐਸ. ਪੀ. ਹੈੱਡਕੁਆਰਟਰ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।