20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੇਗਮਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਘਨੌਲੀ ਦੇ ਨੇੜਲੇ ਪਿੰਡ ਬੇਗਮਪੁਰਾ ਵਿਖੇ ਮਹਿਲਾ ਮੰਡਲ ਦੀਆਂ ਔਰਤਾਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੀਆਂ ਦੇ ਸਭਿਆਚਾਰਕ ਸਮਾਗਮ ਦੌਰਾਨ ਪਿੰਡ ਦੇ ਹੀ ਔਰਤਾਂ, ਬੱਚਿਆਂ ਤੇ ਨੌਜਵਾਨ ਮੁਟਿਆਰਾਂ ਵਲੋਂ ਗਿੱਧਾ ਭੰਗੜਾ ਬੋਲੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਭ ਦਾ ਮਨ ਮੋਹ ਲਿਆ।

ਅਜੀਤ ਡੈਸਕ 19-08-2026
ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਘਨੌਲੀ ਦੇ ਨੇੜਲੇ ਪਿੰਡ ਬੇਗਮਪੁਰਾ ਵਿਖੇ ਮਹਿਲਾ ਮੰਡਲ ਦੀਆਂ ਔਰਤਾਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੀਆਂ ਦੇ ਸਭਿਆਚਾਰਕ ਸਮਾਗਮ ਦੌਰਾਨ ਪਿੰਡ ਦੇ ਹੀ ਔਰਤਾਂ, ਬੱਚਿਆਂ ਤੇ ਨੌਜਵਾਨ ਮੁਟਿਆਰਾਂ ਵਲੋਂ ਗਿੱਧਾ ਭੰਗੜਾ ਬੋਲੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਨਿਸ਼ਾ ਚੱਢਾ ਉਚੇਚੇ ਤੌਰ ’ਤੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਉਨਾਂ ਦਾ ਪ੍ਰਬੰਧਕਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ, ਉਂੱਥੇ ਹੀ ਉਨਾਂ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਜੇਕਰ ਆਪਣੀ ਨੌਜਵਾਨ ਪੀੜੀ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜਨਾ ਹੈ ਤਾਂ ਇਸ ਤਰ੍ਹਾਂ ਦੇ ਸਮਾਗਮ ਕਰਨੇ ਬਹੁਤ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਪੁਰਾਤਨ ਰੀਤੀ ਰਿਵਾਜ ਸਭਿਆਚਾਰ ਖਤਮ ਹੋ ਰਿਹਾ ਹੈ ਪ੍ਰੰਤੂ ਜਦੋਂ ਇਸ ਤਰ੍ਹਾਂ ਦੀ ਸਮਾਗਮ ਹੁੰਦੇ ਹਨ ਤਾਂ ਮੁੜ ਉਹ ਪੁਰਾਣੀ ਯਾਦ ਉਹ ਪੁਰਾਣੀ ਪਰੰਪਰਾ ਮੁੜ ਤੋਂ ਤਾਜ਼ਾ ਹੋ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦਾ ਸਭਿਆਚਾਰ ਸਭ ਸੂਬਿਆਂ ਨਾਲੋਂ ਵੱਖਰਾ ਹੈ। ਇੱਥੋਂ ਦੇ ਲੋਕ ਆਪਸੀ ਪਿਆਰ ਭਾਈਚਾਰਕ ਸਾਂਝ ਇਹ ਮਾਨਵਤਾ ਦੀ ਸੇਵਾ ਲਈ ਸਭ ਤੋਂ ਅੱਗੇ ਰਹਿੰਦੇ ਹਨ। ਉਹਨਾਂ ਨੇ ਪ੍ਰਬੰਧਕਾਂ ਨੂੰ ਇਸ ਸਮਾਗਮ ਕਰਵਾਉਣ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਮਹਿਲਾ ਮੰਡਲ ਪ੍ਰਧਾਨ ਮਨਜੀਤ ਕੌਰ, ਸਰਪੰਚ ਸੁਨੀਤਾ ਦੇਵੀ, ਸੁਖਜੀਤ ਕੌਰ ਜਸਵਿੰਦਰ ਕੌਰ ਰਣਜੀਤ ਕੌਰ, ਤੇ ਹੋਰ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਗੋਬਿੰਦ ਸਾਗਰ ਝੀਲ ’ਚ ਮੱਛੀ ਫੜਨ ਦਾ ਨਵਾਂ ਸੀਜ਼ਨ ਸ਼ੁਰੂ ਅਗਲੀ ਖ਼ਬਰ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਦੇ ਲੰਗਰ ’ਚ ਐਡਵੋਕੇਟ ਅਰਵਿੰਦ ਮਿੱਤਲ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।