20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਇਨਸਾਨੀਅਤ ਲਈ ਬਹੁਤ ਵੱਡਾ ਧੱਕਾ-ਸੰਧਵਾਂ ਕਿਹਾ-ਭਾਈ ਹਵਾਰਾ ਦੀ ਪੈਰੋਲ ਉਨ੍ਹਾਂ ਦਾ ਸੰਵਿਧਾਨਿਕ ਹੱਕ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ)-ਆਮ ਆਦਮੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਇਨਸਾਨੀਅਤ ਲਈ ਬਹੁਤ ਵੱਡਾ ਧੱਕਾ ਹੈ। ਇਸ ਸਿਰਫ਼ ਤੇ ਸਿਰਫ਼ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕਾਨੂੰਨ ਦੀ ਦੁਰਵਰਤੋਂ ਨਾਲ ਸਬੰਧਿਤ ਹੈ।

ਅਜੀਤ ਡੈਸਕ 20-08-2026
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ)-ਆਮ ਆਦਮੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਇਨਸਾਨੀਅਤ ਲਈ ਬਹੁਤ ਵੱਡਾ ਧੱਕਾ ਹੈ। ਇਸ ਸਿਰਫ਼ ਤੇ ਸਿਰਫ਼ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕਾਨੂੰਨ ਦੀ ਦੁਰਵਰਤੋਂ ਨਾਲ ਸਬੰਧਿਤ ਹੈ।ਕਿਉਂਕਿ ਪੰਜਾਬ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਜੈਨ ਦੀ ਦੇਣ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਜੈਨ ਨੂੰ ਪਹਿਲਾਂ ਵੀ ਦੋ ਸਾਲ ਬਿਨਾਂ ਕਿਸੇ ਕਾਰਨ ਤੋਂ ਜੇਲ੍ਹ ਵਿਚ ਰੱਖਿਆ ਗਿਆ ਸੀ। ਜਦੋਂਕਿ ਜਿਨ੍ਹਾਂ ਕਾਰਨਾਂ ਨਾਲ ਦਿੱਲੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ, ਉਹ ਅਦਾਲਤ ਵਿਚ ਨਹੀਂ ਟਿਕ ਸਕੀ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਇੱਕ ਟੈਂਡਰ ਦਾ ਬਹਾਨਾ ਬਣਾ ਕੇ ਮਾਮਲਾ ਦਰਜ ਕੀਤਾ ਗਿਆ ਹੈ।ਜਦੋਂਕਿ ਇਹ ਟੈਂਡਰ ਉਦੋਂ ਲਾਗੂ ਹੋਇਆ ਸੀ, ਜਦੋਂ ਜੈਨ ਜੇਲ੍ਹ ਵਿਚ ਸਨ। ਉਨ੍ਹਾਂ ਕੇਂਦਰ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਜਾਣ ਲੈਣ ਕਿ ਪੰਜਾਬ ਦੇ ਲੋਕ ਧੱਕਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕਰਦੇ। ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਉਨ੍ਹਾਂ ਕਿਹਾ ਕਿ ਪੈਰੋਲ ਭਾਈ ਹਵਾਰਾ ਦਾ ਸੰਵਿਧਾਨਿਕ ਹੱਕ ਹੈ । ਇਸ ਲਈ ਭਾਈ ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ ਹੈ । ਇਸ ਮੌਕੇ ਪ੍ਰੋ: ਅਮਰਜੀਤ ਸਿੰਘ ਗਰੇਵਾਲ, ਸਾਬਕਾ ਓ.ਐਸ.ਡੀ. ਮਨਜੀਤ ਸਿੰਘ ਸਿੱਧੂ ਅਤੇ ਕਾਲਮ ਸਿੰਘ ਸ਼ਮਸ਼ੇਰ ਸਿੰਘ ਡੂਮੇਵਾਲ ਹਾਜ਼ਰ ਸਨ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 12 ਲੱਖ 75 ਹਜ਼ਾਰ ਰੁਪਏ ਦੀ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।